12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨਸ਼ਿਆਂ ਨੇ ਘਰਾਂ ਦੇ ਘਰ ਉਜਾੜ ਦਿੱਤੇ, ਸਾਹਿਬ ਸਾਡੇ ਪੁੱਤਾਂ ਨੂੰ ਬਚਾਓ ਪੁਲਿਸ ਅਧਿਕਾਰੀਆਂ ਅੱਗੇ ਪਿੰਡ ਦੀਆਂ ਔਰਤਾਂ ਨੇ ਲਾਈ ਗੁਹਾਰ

ਸੰਗਤ ਮੰਡੀ, 11 ਅਕਤੂਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਬਠਿੰਡਾ ਦਿਹਾਤੀ ਦੇ ਪਿੰਡ ਪਥਰਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਪਿੰਡ ਦੀਆਂ ਔਰਤਾਂ ਨੇ ਪੁਲਿਸ ਅਧਿਕਾਰੀਆਂ ਅੱਗੇ ਪਿੰਡ ਵਿਚ ਸ਼ਰ੍ਹੇਆਮ ਵਿਕ ਰਹੇ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਗੁਹਾਰ ਲਗਾਈ।

ਜ਼ਿਲ੍ਹਾ ਪ੍ਰਸ਼ਾਸਨ ਕੋਲ ਭਾਵੁਕ ਹੋਕੇ ਨਸ਼ਿਆਂ ਨੂੰ ਸਖ਼ਤੀ ਨਾਲ ਬੰਦ ਕਰਨ ਦੀ ਮੰਗ ਕਰਦੀਆਂ ਹੋਈਆਂ ਔਰਤਾਂ। ਤਸਵੀਰ: ਸੁਖਤੇਜ ਧਾਲੀਵਾਲ 12-10-2026
ਸੰਗਤ ਮੰਡੀ, 11 ਅਕਤੂਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਬਠਿੰਡਾ ਦਿਹਾਤੀ ਦੇ ਪਿੰਡ ਪਥਰਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਪਿੰਡ ਦੀਆਂ ਔਰਤਾਂ ਨੇ ਪੁਲਿਸ ਅਧਿਕਾਰੀਆਂ ਅੱਗੇ ਪਿੰਡ ਵਿਚ ਸ਼ਰ੍ਹੇਆਮ ਵਿਕ ਰਹੇ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਗੁਹਾਰ ਲਗਾਈ। ਨਸ਼ਿਆਂ ਦੀ ਮਾਰ ਹੇਠ ਆਏ ਪਰਿਵਾਰਾਂ ਦਾ ਦਰਦ ਬਿਆਨ ਕਰਦਿਆਂ ਔਰਤਾਂ ਨੇ ਕਿਹਾ ਕਿ ਨਸ਼ਿਆਂ ਕਾਰਨ ਘਰਾਂ ਦੇ ਘਰ ਉੱਜੜ ਰਹੇ ਹਨ ਅਤੇ ਮਾਵਾਂ ਆਪਣੇ ਨੌਜਵਾਨ ਪੁੱਤਾਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਵਿਕਾਸ ਦੀ ਲੋੜ ਨਹੀਂ, ਸਗੋਂ ਸਭ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਾਂ ਨੂੰ ਨਸ਼ਿਆਂ ਤੋਂ ਬਚਾਇਆ ਜਾਵੇ। ਔਰਤਾਂ ਨੇ ਕਿਹਾ ਕਿ ਨਸ਼ਿਆਂ ਕਾਰਨ ਕਈ ਪਰਿਵਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਕਪਤਾਨ ਸੁਹੇਲ ਕਾਸਿਮ ਮੀਰ, ਏਡੀਸੀ ਮੈਡਮ ਕੰਚਨ ਅੱਗੇ ਅਪੀਲ ਕੀਤੀ ਕਿ ਪਿੰਡ ਵਿਚ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਿਆ ਜਾ ਸਕੇ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਮਿਲ ਸਕੇ। ਇਸੇ ਤਰ੍ਹਾਂ ਪਿੰਡ ਨਰ ਸਿੰਘ ਕਾਲੋਨੀ ਦੇ ਸਾਬਕਾ ਸਰਪੰਚ ਕਾਕਾ ਸਿੰਘ ਨੇ ਵੀ ਪੁਲਿਸ ਅਧਿਕਾਰੀਆਂ ਨੂੰ ਕਾਲੋਨੀ ਵਿਚ ਸ਼ਰ੍ਹੇਆਮ ਨਸ਼ਾ ਵੇਚੇ ਜਾਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਦਿਨ ਢਲਦਿਆਂ ਹੀ ਮੈਡੀਕਲ ਸਟੋਰਾਂ ‘ਤੇ ਨਸ਼ਾ ਲੈਣ ਵਾਲਿਆਂ ਦੀ ਭੀੜ ਲੱਗਣੀ ਸ਼ੁਰੂ ਹੋ ਜਾਂਦੀ ਹੈ ਅਤੇ ਲੋਕ ਡਰਦੇ ਮਾਰੇ ਆਪਣੇ ਘਰਾਂ ਵਿਚ ਬੈਠ ਜਾਂਦੇ ਹਨ। ਜਿਸ ‘ਤੇ ਪੁਲਿਸ ਨੂੰ ਸਖ਼ਤ ਕਾਰਵਾਈ ਕਰਕੇ ਇਨ੍ਹਾਂ ਮੈਡੀਕਲ ਸਟੋਰਾਂ ਨੂੰ ਸਖ਼ਤੀ ਨਾਲ ਬੰਦ ਕਰਨ ਲਈ ਅਪੀਲ ਕੀਤੀ। ਇਸ ਮੌਕੇ ਪਿੰਡ ਪਥਰਾਲਾ ਦੀ ਸਰਪੰਚ ਚਰਨਜੀਤ ਕੌਰ, ਸਾਬਕਾ ਪੰਚ ਜਗਸੀਰ ਸਿੰਘ, ਪੰਚ ਬਲਦੇਵ ਸਿੰਘ, ਕਲੱਬ ਪ੍ਰਧਾਨ ਸੁਖਪਾਲ ਸਿੰਘ ਪਾਲਾ, ਸੁਖਮੰਦਰ ਸਿੰਘ, ਪੰਚ ਜਗਦੇਵ ਸਿੰਘ, ਨੰਬਰਦਾਰ ਸੁਖਜੀਵਨ ਸਿੰਘ, ਅਤੇ ਲਾਲੀ ਸਰਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਆਈ.ਆਰ. ਵਿਰੁੱਧ ਸੰਘਰਸ਼ ਦੀ ਹਮਾਇਤ ’ਚ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਬੇਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੇ ਸਾਹ ਸੂਤੇ ਪੱਕਣ ਕਿਨਾਰੇ ਖੜ੍ਹੇ ਝੋਨੇ ਦੀ ਫ਼ਸਲ ਡਿਗਣ ਅਤੇ ਮੰਡੀਆਂ ਵਿਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।