ਪਿੰਡ ਗੁਰਥੜੀ ’ਚ ਇਕ ਮਹੀਨੇ ਅੰਦਰ ਚੋਰੀ ਦੀ ਤੀਜੀ ਘਟਨਾ ਵਾਪਰੀ
ਸੰਗਤ ਮੰਡੀ, 12 ਅਕਤੂਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ਤੇ ਪੈਂਦੇ ਪਿੰਡ ਗੁਰਥੜੀ ਵਿਖੇ ਚੋਰੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਪਿੰਡ ਵਾਸੀਆਂ ‘ਚ ਸਹਿਮ ਦਾ ਮਾਹੌਲ ਬਣਿਆ ਹੈ। ਇਕ ਮਹੀਨੇ ਅੰਦਰ ਚੋਰੀ ਦੀ ਇਹ ਤੀਜੀ ਘਟਨਾ ਵਾਪਰੀ ਹੈ, ਇਹ ਕਹਿਣਾ ਹੈ ਪਿੰਡ ਦੇ ਸਾਬਕਾ ਸਰਪੰਚ ਧਰਮਪਾਲ ਸਿੰਘ ਦਾ।
ਸੰਗਤ ਮੰਡੀ, 12 ਅਕਤੂਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ਤੇ ਪੈਂਦੇ ਪਿੰਡ ਗੁਰਥੜੀ ਵਿਖੇ ਚੋਰੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਪਿੰਡ ਵਾਸੀਆਂ ‘ਚ ਸਹਿਮ ਦਾ ਮਾਹੌਲ ਬਣਿਆ ਹੈ। ਇਕ ਮਹੀਨੇ ਅੰਦਰ ਚੋਰੀ ਦੀ ਇਹ ਤੀਜੀ ਘਟਨਾ ਵਾਪਰੀ ਹੈ, ਇਹ ਕਹਿਣਾ ਹੈ ਪਿੰਡ ਦੇ ਸਾਬਕਾ ਸਰਪੰਚ ਧਰਮਪਾਲ ਸਿੰਘ ਦਾ। ਉਨ੍ਹਾਂ ਦੱਸਿਆ ਕਿ ਚੋਰਾਂ ਨੇ ਗੁਰਪ੍ਰੀਤ ਸਿੰਘ ਪੁੱਤਰ ਗੁਰਨੇਕ ਸਿੰਘ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਡੇਢ ਤੋਲਾ ਸੋਨਾ, ਚਾਰ ਤੋਲੇ ਚਾਂਦੀ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ। ਘਟਨਾ ਦਾ ਪਤਾ ਲੱਗਣ ‘ਤੇ ਪਰਿਵਾਰ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ। ਪੀੜਤ ਗੁਰਪ੍ਰੀਤ ਸਿੰਘ ਦ ੇ ਪਰਿਵਾਰਕ ਮੈਂਬਰ ਕੁਲਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਸਵੇਰੇ ਦੇਖਿਆ ਤਾਂ ਘਰ ਦਾ ਸਾਮਾਨ ਖਿੱਲਰਿਆ ਸੀ ਅਤੇ ਪੇਟੀਆਂ, ਅਲਮਾਰੀਆਂ ਦੀ ਫਰੋਲਾ-ਫਰਾਲੀ ਕੀਤੀ ਹੋਈ ਸੀ। ਪਿੰਡ ‘ਚ ਲਗਾਤਾਰ ਹੋ ਰਹੀਆਂ ਚੋਰੀਆਂ ਨੇ ਪਿੰਡ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਉਕਤ ਘਟਨਾਵਾਂ ਕਾਰਨ ਪਿੰਡ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰੀ ਦੀਆਂ ਘਟਨਾਵਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਚੋਰੀਆਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇ। ਥਾਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।