ਪਰਗਟ ਸਿੰਘ ਦੀ ਤਾਜਪੋਸ਼ੀ ਨਾਲ ਬਠਿੰਡਾ ਦਿਹਾਤੀ ਦੇ ਯੂਥ ਕਾਂਗਰਸੀਆਂ ’ਚ ਉਤਸ਼ਾਹ- ਐਡਵੋਕੇਟ ਮਹਿਮਾ
ਮਹਿਮਾ ਸਰਜਾ, 12 ਅਕਤੂਬਰ (ਬਲਦੇਵ ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਦੇ ਮੌਕੇ ਬਠਿੰਡਾ ਦਿਹਾਤੀ ਹਲਕੇ ਦੇ ਯੂਥ ਕਾਂਗਰਸੀ ਵਰਕਰਾਂ ’ਚ ਉਤਸ਼ਾਹ ਅਤੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਬਠਿੰਡਾ ਦਿਹਾਤੀ ਜ਼ਿਲ੍ਹਾ ਯੂਥ ਕਾਂਗਰਸ ਦੀ ਉਪ ਪ੍ਰਧਾਨ ਐਡਵੋਕੇਟ ਸੁਖਪ੍ਰੀਤ ਕੌਰ ਮਹਿਮਾ ਨੇ ਸੂਬਾਈ ਪ੍ਰਧਾਨ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਦੇ ਜਥੇਬੰਦਕ ਪਸਾਰ ਅਤੇ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਵਾਲਾ ਕਦਮ ਕਰਾਰ ਦਿੱਤਾ।
ਅਜੀਤ ਡੈਸਕ
13-10-2026