18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਦੂਨ ਸਕੂਲ ਦੇ ਵਿਦਿਆਰਥੀਆਂ ਨੇ ਮਨਾਲੀ ਵਿਦਿਅਕ ਟੂਰ ਦੌਰਾਨ ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਿਆ

ਚਾਉਕੇ, 17 ਅਕਤੂਬਰ (ਮਨਜੀਤ ਸਿੰਘ ਘੜੈਲੀ)-ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਅਗਵਾਈ ਹੇਠ ਮਨਾਲੀ ਦਾ ਵਿਦਿਅਕ ਟੂਰ ਲਗਾਇਆ। ਹਿਮਾਲਿਆ ਦੀਆਂ ਸ਼ਾਨਦਾਰ ਪਹਾੜੀਆਂ ਅਤੇ ਹਰਿਆਵਲ ਨਾਲ ਘਿਰੇ ਕੁਦਰਤੀ ਨਜ਼ਾਰਿਆਂ ਵਿਚਕਾਰ ਵਿਦਿਆਰਥੀਆਂ ਨੇ ਜਮਾਤ ਤੋਂ ਬਾਹਰ ਸਿੱਖਣ ਦਾ ਅਨੋਖਾ ਅਨੁਭਵ ਪ੍ਰਾਪਤ ਕੀਤਾ।

ਅਜੀਤ ਡੈਸਕ 18-10-2026
ਚਾਉਕੇ, 17 ਅਕਤੂਬਰ (ਮਨਜੀਤ ਸਿੰਘ ਘੜੈਲੀ)-ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਅਗਵਾਈ ਹੇਠ ਮਨਾਲੀ ਦਾ ਵਿਦਿਅਕ ਟੂਰ ਲਗਾਇਆ। ਹਿਮਾਲਿਆ ਦੀਆਂ ਸ਼ਾਨਦਾਰ ਪਹਾੜੀਆਂ ਅਤੇ ਹਰਿਆਵਲ ਨਾਲ ਘਿਰੇ ਕੁਦਰਤੀ ਨਜ਼ਾਰਿਆਂ ਵਿਚਕਾਰ ਵਿਦਿਆਰਥੀਆਂ ਨੇ ਜਮਾਤ ਤੋਂ ਬਾਹਰ ਸਿੱਖਣ ਦਾ ਅਨੋਖਾ ਅਨੁਭਵ ਪ੍ਰਾਪਤ ਕੀਤਾ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕਤਾ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਜ਼ਿੰਮੇਵਾਰ ਸੈਰ-ਸਪਾਟੇ ਦੀ ਮਹੱਤਤਾ ਬਾਰੇ ਸਿੱਖਣ ਦਾ ਮੌਕਾ ਮਿਲਿਆ। ਉਨ੍ਹਾਂ ਨੂੰ ਕੁਦਰਤ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ, ਸਫ਼ਾਈ ਪ੍ਰਤੀ ਜਾਗਰੂਕ ਰਹਿਣ ਅਤੇ ਵਾਤਾਵਰਣ ਦੀ ਸੁਰੱਖਿਆ ਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਯਾਤਰਾ ਨੇ ਵਿਦਿਆਰਥੀਆਂ ਚ ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਆਪਸੀ ਸਾਂਝ ਨੂੰ ਵੀ ਮਜ਼ਬੂਤ ਕੀਤਾ। ਇਸ ਮੌਕੇ ਪ੍ਰਿੰਸੀਪਲ ਮੀਨਾਕਸ਼ੀ ਚੌਧਰੀ ਨੇ ਕਿਹਾ ਕਿ ਵਿਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਵਿਦਿਆਰਥੀ ਇਸ ਯਾਤਰਾ ਤੋਂ ਅਨੇਕਾਂ ਸੁਨਹਿਰੀ ਯਾਦਾਂ ਅਤੇ ਕੁਦਰਤ ਦੀ ਸੁਰੱਖਿਆ ਦਾ ਮਹੱਤਵਪੂਰਨ ਸੰਦੇਸ਼ ਲੈ ਕੇ ਪਰਤੇ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰੁਜ਼ਗਾਰ ਦੇ ਹੁਨਰਾਂ ਅਤੇ ਇੰਟਰਵਿਊ ਦੀ ਤਿਆਰੀ ਸਬੰਧੀ ਵਰਕਸ਼ਾਪ ਸਮਾਪਤ ਅਗਲੀ ਖ਼ਬਰ ਰਾਮ ਜਨਮ ਦੇ ਦ੍ਰਿਸ਼ ਬਣੇ ਖਿੱਚ ਦਾ ਕੇਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।