ਗੜੇਮਾਰੀ ਪੀੜਤ ਕਿਸਾਨਾਂ ਦੀਆਂ ਮੰਗਾਂ ਮੁੱਖ ਮੰਤਰੀ ਦੇ ਧਿਆਨ ’ਚ ਲਿਆਵਾਂਗੇ- ਮਾਨ
ਮਹਿਰਾਜ, 17 ਅਕਤੂਬਰ (ਸੁਖਪਾਲ ਮਹਿਰਾਜ)-ਪਿਛਲੇ ਦਿਨੀਂ ਹੋਈ ਗੜੇਮਾਰੀ ਕਾਰਨ ਪਿੰਡ ਮਹਿਰਾਜ ਅਤੇ ਆਸ-ਪਾਸ ਦੇ ਖੇਤਰਾਂ ਵਿਚ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਤੋਂ ਬਾਅਦ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਮਾਰਕਫੈਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੇ ਧਿਆਨ ਵਿਚ ਲਿਆਂਦੀਆਂ। ਕਿਸਾਨਾਂ ਨੇ ਫ਼ਸਲਾਂ ਦੇ ਨੁਕਸਾਨ ਕਾਰਨ ਪੈਦਾ ਹੋਈਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੰਦਿਆਂ ਸਰਕਾਰ ਤੋਂ ਬਣਦੀ ਰਾਹਤ ਦਿਵਾਉਣ ਦੀ ਮੰਗ ਕੀਤੀ।
ਅਜੀਤ ਡੈਸਕ
18-10-2026