18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੜੇਮਾਰੀ ਪੀੜਤ ਕਿਸਾਨਾਂ ਨੂੰ ਇਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ- ਬਿੱਟੀ

ਮਹਿਰਾਜ, 17 ਅਕਤੂਬਰ (ਸੁਖਪਾਲ ਮਹਿਰਾਜ)-ਪਿਛਲੇ ਦਿਨੀਂ ਹੋਈ ਗੜੇਮਾਰੀ ਕਾਰਨ ਪਿੰਡ ਮਹਿਰਾਜ ਵਿਖੇ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਬਿੱਟੀ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਇਕ ਲੱਖ ਰੁਪਏ ਪ੍ਰਤੀ ਕਿੱਲਾ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਆਪਣੀਆਂ ਆਰਥਿਕ ਮੁਸ਼ਕਿਲਾਂ ਨਾਲ ਨਜਿੱਠ ਸਕਣ। ਮਨਜੀਤ ਸਿੰਘ ਬਿੱਟੀ ਨੇ ਕਿਹਾ ਕਿ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।

ਅਜੀਤ ਡੈਸਕ 18-10-2026
ਮਹਿਰਾਜ, 17 ਅਕਤੂਬਰ (ਸੁਖਪਾਲ ਮਹਿਰਾਜ)-ਪਿਛਲੇ ਦਿਨੀਂ ਹੋਈ ਗੜੇਮਾਰੀ ਕਾਰਨ ਪਿੰਡ ਮਹਿਰਾਜ ਵਿਖੇ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਬਿੱਟੀ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਇਕ ਲੱਖ ਰੁਪਏ ਪ੍ਰਤੀ ਕਿੱਲਾ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਆਪਣੀਆਂ ਆਰਥਿਕ ਮੁਸ਼ਕਿਲਾਂ ਨਾਲ ਨਜਿੱਠ ਸਕਣ। ਮਨਜੀਤ ਸਿੰਘ ਬਿੱਟੀ ਨੇ ਕਿਹਾ ਕਿ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਫ਼ਸਲ ਪਾਲਣ ਲਈ ਬੀਜ, ਖਾਦਾਂ, ਕੀਟਨਾਸ਼ਕਾਂ, ਡੀਜ਼ਲ ਅਤੇ ਮਜ਼ਦੂਰੀ ’ਤੇ ਵੱਡੀ ਰਕਮ ਖ਼ਰਚ ਕੀਤੀ ਸੀ, ਪਰ ਕੁਦਰਤੀ ਆਫ਼ਤ ਨੇ ਉਨ੍ਹਾਂ ਦੀ ਮਿਹਨਤ ’ਤੇ ਪਾਣੀ ਫੇਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਅਸਲ ਸਥਿਤੀ ਨੂੰ ਸਮਝਦਿਆਂ ਮੁਆਵਜ਼ੇ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸਾਨਾਂ ਨੂੰ ਵਾਅਦਿਆਂ ਦੀ ਬਜਾਏ ਅਮਲੀ ਤੌਰ ’ਤੇ ਮਦਦ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਝੂਠੇ ਵਾਅਦਿਆਂ ਤੋਂ ਇਲਾਵਾ ਲੋਕਾਂ ਨੂੰ ਕੁਝ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਰਾਹਤ ਦੇਣ ਲਈ ਸਪੈਸ਼ਲ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਜਲਦ ਜਾਰੀ ਕੀਤਾ ਜਾਣਾ ਚਾਹੀਦਾ ਹੈ। ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਮਨਜੀਤ ਸਿੰਘ ਬਿੱਟੀ ਨੇ 50 ਹਜ਼ਾਰ ਰੁਪਏ ਦੀ ਨਕਦ ਸਹਾਇਤਾ ਵੀ ਦਿੱਤੀ।
ਪਿਛਲੀ ਖ਼ਬਰ ਬਠਿੰਡਾ ਦਿਹਾਤੀ ਹਲਕੇ ’ ਚ ਅਕਾਲੀ ਦਲ ਨੇ ਚੋਣ ਸਰਗਰਮੀਆਂ ਕੀਤੀਆਂ ਤੇਜ਼ ਅਗਲੀ ਖ਼ਬਰ ਗੜੇਮਾਰੀ ਪੀੜਤ ਕਿਸਾਨਾਂ ਦੀਆਂ ਮੰਗਾਂ ਮੁੱਖ ਮੰਤਰੀ ਦੇ ਧਿਆਨ ’ਚ ਲਿਆਵਾਂਗੇ- ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।