‘ਆਪ’ ਆਗੂ ਬੂਟਾ ਜਲਾਲ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਸੈਕਟਰੀ ਨਿਯੁਕਤ
ਭਗਤਾ ਭਾਈਕਾ, 18 ਅਕਤੂਬਰ-(ਸੁਖਪਾਲ ਸਿੰਘ ਸੋਨੀ)- ਵਿਧਾਨ ਸਭਾ ਚੋਣਾਂ 2027 ਨੂੰ ਲੈ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਮਿਹਨਤੀ ਅਤੇ ਜ਼ਿੰਮੇਵਾਰ ਆਗੂਆਂ ਨੂੰ ਅਹੁਦੇਦਾਰੀਆਂ ਦੇ ਕੇ ਲਗਾਤਾਰ ਡਿਊਟੀਆਂ ਸੰਭਾਲੀਆਂ ਜਾ ਰਹੀਆਂ ਹਨ। ਇਸੇ ਹੀ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦਿਆ ਅਤੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਸੂਬੇ ਦੇ ਵੱਖ-ਵੱਖ ਅਹੁਦੇਦਾਰ ਲਗਾਉਣ ਦੇ ਨਾਲ-ਨਾਲ ਹਲਕਾ ਰਾਮਪੁਰਾ ਫੂਲ ਨਾਲ ਸੰਬੰਧਿਤ ਸਰਗਰਮ ਮਿਹਨਤੀ ਆਗੂ ਬੂਟਾ ਸਿੰਘ ਜਲਾਲ ਨੂੰ ਲੋਕ ਸਭਾ ਹਲਕਾ ਫ਼ਰੀਦਕੋਟ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
19-10-2026