19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੇ ਸੰਗਠਨ ’ਚ ਅਹਿਮ ਨਿਯੁਕਤੀਆਂ

ਮੌੜ ਮੰਡੀ, 18 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਵਲੋਂ ਆਪਣੇ ਸੰਗਠਨ ਦੀ ਮਜ਼ਬੂਤੀ ਕਰਦਿਆਂ ਬੀਤੇ ਦਿਨੀਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚ ਹਲਕਾ ਮੌੜ ਤੋਂ ਚਾਰ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ ਨੂੰ ਮੇਨ ਵਿੰਗ ਵਿਚ ਜ਼ਿਲ੍ਹਾ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 19-10-2026
ਮੌੜ ਮੰਡੀ, 18 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਵਲੋਂ ਆਪਣੇ ਸੰਗਠਨ ਦੀ ਮਜ਼ਬੂਤੀ ਕਰਦਿਆਂ ਬੀਤੇ ਦਿਨੀਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚ ਹਲਕਾ ਮੌੜ ਤੋਂ ਚਾਰ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ ਨੂੰ ਮੇਨ ਵਿੰਗ ਵਿਚ ਜ਼ਿਲ੍ਹਾ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਛੱਤਰ ਸਿੰਘ ਮਾਨਸ਼ਾਹੀਆਂ ਨੂੰ ਕਿਸਾਨ ਵਿੰਗ ਦੇ ਜ਼ਿਲ੍ਹਾ ਸਕੱਤਰ ਬਣਾਇਆ ਗਿਆ ਹੈ। ਡਾ. ਰਾਜੂ ਢੱਡੇ ਨੂੰ ਯੂਥ ਵਿੰਗ ਪੰਜਾਬ ਦਾ ਸੰਯੁਕਤ ਸਕੱਤਰ ਬਣਾਇਆ ਗਿਆ ਹੈ। ਜਦਕਿ ਗਗਨਦੀਪ ਸਿੰਘ ਸਿੱਪੀ ਭਾਕਰ ਨੂੰ ਟ੍ਰੇਡ ਵਿੰਗ ਪੰਜਾਬ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸਾਰੇ ਹੀ ਨਵ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਅਮਨ ਅਰੋੜਾ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਲੋੜਵੰਦਾਂ ਅਤੇ ਮਰੀਜ਼ਾਂ ਨੂੰ ਚੈੱਕ ਵੰਡਦੇ ਹੋਏ ਸਰਬੱਤ ਦਾ ਭਲਾ ਟਰੱਸਟ ਦੇ ਮੈਂਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਮਰੀਜ਼ਾਂ ਤ... ਅਗਲੀ ਖ਼ਬਰ ਟਰਾਲੇ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।