19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੜੇਮਾਰੀ ਕਾਰਨ ਮਹਿਰਾਜ ’ਚ 1600 ਏਕੜ ਝੋਨੇ ਦੀ ਫ਼ਸਲ ਨੁਕਸਾਨੀ

ਮਹਿਰਾਜ, 18 ਅਕਤੂਬਰ (ਸੁਖਪਾਲ ਮਹਿਰਾਜ)- ਪਿਛਲੇ ਦਿਨੀਂ ਪਏ ਮੀਂਹ, ਹਨੇਰੀ ਅਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਨਗਰ ਮਹਿਰਾਜ ਦੀ ਪੱਤੀ ਕਰਮਚੰਦ ਵਿਚ ਲਗਭਗ 1200 ਏਕੜ ਅਤੇ ਪੱਤੀ ਕਾਲਾ ਵਿਚ 400 ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 19-10-2026
ਮਹਿਰਾਜ, 18 ਅਕਤੂਬਰ (ਸੁਖਪਾਲ ਮਹਿਰਾਜ)- ਪਿਛਲੇ ਦਿਨੀਂ ਪਏ ਮੀਂਹ, ਹਨੇਰੀ ਅਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਨਗਰ ਮਹਿਰਾਜ ਦੀ ਪੱਤੀ ਕਰਮਚੰਦ ਵਿਚ ਲਗਭਗ 1200 ਏਕੜ ਅਤੇ ਪੱਤੀ ਕਾਲਾ ਵਿਚ 400 ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਵਾਰਿਸ ਪੰਜਾਬ ਦੇ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਗੁਰਵਿੰਦਰ ਸਿੰਘ ਗਿੱਲ ਰੌਤਾ ਆਪਣੇ ਸਾਥੀਆਂ ਸਮੇਤ ਪਿੰਡ ਮਹਿਰਾਜ ਦੇ ਟਿੱਬਾ ਸਾਹਿਬ ਵਿਖੇ ਪਹੁੰਚੇ ਅਤੇ ਪੀੜਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਵਲੋਂ ਗੜੇਮਾਰੀ ਕਿਸਾਨ ਸੰਘਰਸ਼ ਕਮੇਟੀ ਨੂੰ ਕਿਸਾਨਾਂ ਦੀ ਮਦਦ ਲਈ 50 ਹਜ਼ਾਰ ਰੁਪਏ ਦੀ ਰਾਸ਼ੀ ਸੌਂਪੀ ਗਈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਸਮੇਂ ਕਿਸਾਨਾਂ ਦਾ ਸਾਥ ਦੇਣਾ ਸਾਰਿਆਂ ਦਾ ਫ਼ਰਜ਼ ਹੈ। ਉਨ੍ਹਾਂ ਨੇ ਪੀੜਤ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦੀ ਗੱਲ ਵੀ ਕਹੀ। ਇਸ ਮੌਕੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਮਹਿਰਾਜ ਨੇ ਕਿਹਾ ਕਿ ਗੜੇਮਾਰੀ ਕਾਰਨ ਕਿਸਾਨਾਂ ਦੀ ਮਿਹਨਤ ‘ਤੇ ਪਾਣੀ ਫਿਰ ਗਿਆ ਹੈ ਅਤੇ ਸਰਕਾਰ ਨੂੰ ਫ਼ਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣਾ ਚਾਹੀਦਾ ਹੈ। 20 ਮੈਂਬਰੀ ਗੜੇਮਾਰੀ ਕਿਸਾਨ ਸੰਘਰਸ਼ ਕਮੇਟੀ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਉਭਾਰਨ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਯਤਨਸ਼ੀਲ ਹੈ। ਕਮੇਟੀ ਵਲੋਂ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧਿਤ ਅਧਿਕਾਰੀਆਂ ਅਤੇ ਸਰਕਾਰ ਤੱਕ ਪਹੁੰਚਾਉਣ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਵਿਦੇਸ਼ ਬੈਠੇ ਰਿਸ਼ਤੇਦਾਰ ਬਣ ਕੇ ਕਾਰ ਡਰਾਈਵਰ ਨਾਲ 1 ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ ਪਿੰਡ ਫੂਲ ਵਿਖੇ 5ਵਾਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਕਰਵਾਇਆ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਖਿਡਾਰੀਆਂ ਦੀ ਕੀਤੀ ਹੌਸਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।