20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਝੋਟਾ ਹੱਤਿਆ ਕਾਂਡ ਦੇ ਵਿਰੋਧ ’ਚ ਵਿਧਾਇਕ ਮਾ. ਜਗਸੀਰ ਸਿੰਘ ਦੀ ਰਿਹਾਇਸ਼ ਅੱਗੇ ਧਰਨਾ

ਭੁੱਚੋ ਮੰਡੀ, 19 ਅਕਤੂਬਰ (ਬਿੱਕਰ ਸਿੰਘ ਸਿੱਧੂ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ‘ਚ ਇਨਸਾਫ਼ ਕਮੇਟੀ, ਕਿਸਾਨ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਬ), ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਮਾ. ਜਗਸੀਰ ਸਿੰਘ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਅਜੀਤ ਡੈਸਕ 20-10-2026
ਭੁੱਚੋ ਮੰਡੀ, 19 ਅਕਤੂਬਰ (ਬਿੱਕਰ ਸਿੰਘ ਸਿੱਧੂ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ‘ਚ ਇਨਸਾਫ਼ ਕਮੇਟੀ, ਕਿਸਾਨ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਬ), ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਮਾ.ਜਗਸੀਰ ਸਿੰਘ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਦੀ ਰਿਹਾਇਸ਼ ਦੇ ਮੁੱਖ ਗੇਟ ‘ਤੇ ਲਾਹਨਤ ਪੱਤਰ ਚਿਪਕਾ ਕੇ ਆਪਣਾ ਰੋਸ ਪ੍ਰਗਟਾਇਆ ਅਤੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ (ਬ), ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਕੁਲਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਧਨੇਰ, ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਘਟਨਾ ਪ੍ਰਤੀ ਸਖ਼ਤ ਰੋਸ ਜ਼ਾਹਿਰ ਕੀਤਾ। ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਮੌਕੇ ਕਿਸਾਨ ਆਗੂ ਗੁਰਮੇਲ ਸਿੰਘ, ਜਸਵਿੰਦਰ ਸਿੰਘ, ਬੇਅੰਤ ਸਿੰਘ, ਰੇਸ਼ਮ ਸਿੰਘ, ਜਸਵੀਰ ਸਿੰਘ ਅਤੇ ਜਗਦੇਵ ਸਿੰਘ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਉਪ ਪ੍ਰਧਾਨ ਕਰਨਵੀਰ ਸਿੰਘ ਬਰਾੜ, ਪ੍ਰਗਟ ਸਿੰਘ ਭੋਡੀਪੁਰਾ, ਜਥੇਦਾਰ ਰੇਸ਼ਮ ਸਿੰਘ ਬਲਾਹੜ੍ਹ ਮਹਿਮਾ, ਹਲਕਾ ਇੰਚਾਰਜ ਡਾ.ਦਲਜੀਤ ਸਿੰਘ ਗੁਰੂ ਅਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਸਵਰਨ ਸਿੰਘ ਪੂਹਲੀ, ਜਸਵੀਰ ਸਿੰਘ ਆਕਲੀਆ, ਪਰਮਜੀਤ ਕੌਰ ਕਿਲੀ ਨਿਹਾਲ ਸਿੰਘ ਵਲਾ, ਗੁਰਜੰਟ ਸਿੰਘ ਕੋਠਾਗੁਰੂ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਵੀ ਹਾਜ਼ਰ ਸਨ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਇਨਸਾਫ਼ ਦੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ।
ਪਿਛਲੀ ਖ਼ਬਰ ਇਨਸਾਫ਼ ਕਮੇਟੀ ਦੇ ਸੱਦੇ ਮੁਤਾਬਿਕ ਵਿਧਾਇਕਾ ਦੀ ਰਿਹਾਇਸ਼ ‘ਤੇ ਚਿਪਕਾਇਆ ‘ਰੋਸ ਪੱਤਰ’ ਪ੍ਰਦਰਸ਼ਨ ਵੀ ਕੀਤਾ ਅਗਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ‘ਉੱਦਮੀ ਸੋਚ’ ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।