20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਡੀ. ਏ. ਵੀ. ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਮਨਾਲੀ-ਕਸੋਲ ਦਾ ਵਿੱਦਿਅਕ ਦੌਰਾ ਕੀਤਾ

ਬਠਿੰਡਾ, 19 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ ਏ ਵੀ. ਕਾਲਜ ਬਠਿੰਡਾ ਦੇ ਪੋਸਟ ਗ੍ਰੈਜੂਏਟ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਨੇ ਵਿਦਿਆਰਥੀਆਂ ਲਈ ਮਨਾਲੀ- ਕਸੋਲ ਦਾ ਵਿੱਦਿਅਕ ਟੂਰ ਲਗਾਇਆ।

ਡੀ.ਏ. ਵੀ. ਕਾਲਜ ਬਠਿੰਡਾ ਦੇ ਵਿਦਿਆਰਥੀਆਂ ਮਨਾਲੀ-ਕਸੋਲ ਦੇ ਵਿੱਦਿਅਕ ਦੌਰੇ ਦੌਰਾਨ। ਅਜੀਤ ਤਸਵੀਰ 20-10-2026
ਬਠਿੰਡਾ, 19 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ ਏ ਵੀ. ਕਾਲਜ ਬਠਿੰਡਾ ਦੇ ਪੋਸਟ ਗ੍ਰੈਜੂਏਟ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਨੇ ਵਿਦਿਆਰਥੀਆਂ ਲਈ ਮਨਾਲੀ- ਕਸੋਲ ਦਾ ਵਿੱਦਿਅਕ ਟੂਰ ਲਗਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ, ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਪ੍ਰੋ. ਵਿਕਾਸ ਕਾਟੀਆ ਅਤੇ ਕਾਲਜ ਦੇ ਸੇਵਾ ਮੁਕਤ ਪ੍ਰੋ. ਵਰੇਸ਼ ਗੁਪਤਾ ਨੇ ਪ੍ਰੋ.ਅਮਿਤ ਕੁਮਾਰ ਸਿੰਗਲਾ, ਪ੍ਰੋ.ਰੂਪ ਸਿੰਘ ਅਤੇ ਪ੍ਰੋ.ਉਦਿਤ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਟੂਰ ਲਈ ਰਵਾਨਾ ਕੀਤਾ। ਇਸ ਛੇ ਰੋਜ਼ਾ ਯਾਤਰਾ ਵਿਚ ਵਿਦਿਆਰਥੀਆਂ ਨੇ ਸਜਲਾ ਵਾਟਰਫਾਲ, ਮਨਾਲੀ ਮਾਲ ਰੋਡ, ਰੋਹਤਾਂਗ ਪਾਸ, ਹੜਿੱਬਾ ਮੰਦਿਰ, ਅੰਜਨੀ ਮਹਾਂਦੇਵ ਮੰਦਿਰ, ਸੋਲੰਗ ਵੈਲੀ, ਕਸੋਲ ਅਤੇ ਮਨੀਕਰਨ ਗੁਰਦੁਆਰਾ ਸਾਹਿਬ ਦੀ ਯਾਤਰਾ ਕੀਤੀ। ਇਸ ਯਾਤਰਾ ਦੇ ਉਦੇਸ਼ ’ਤੇ ਚਾਨਣਾ ਪਾਉਂਦਿਆਂ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹਿਮਾਚਲ ਪ੍ਰਦੇਸ਼ ਦੀ ਕੁਦਰਤੀ ਸੁੰਦਰਤਾ ਅਤੇ ਸੰਸਕ੍ਰਿਤੀ ਤੋਂ ਰੂ-ਬ-ਰੂ ਕਰਵਾਉਣਾ ਸੀ। ਕਾਲਜ ਦੇ ਪ੍ਰਿੰਸੀਪਲ ਡਾ: ਰਾਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਟੂਰ ਵਿਦਿਆਰਥੀ ਦਿਮਾਗ਼ ਨੂੰ ਤਰੋਤਾਜ਼ਾ ਰੱਖਣ ਅਤੇ ਕੁਝ ਨਵਾਂ ਹਾਸਿਲ ਕਰਨ ਸਹਾਈ ਹੁੰਦੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਵੱਖ-ਵੱਖ ਪ੍ਰਦੇਸ਼ਾਂ ਦੀ ਸੱਭਿਆਚਾਰ ਦਾ ਵੀ ਗਿਆਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਨੇ ਇਸ ਟੂਰ ਦਾ ਆਯੋਜਨ ਕਰਨ ਲਈ ਪੋਸਟ ਗ੍ਰੈਜੂਏਟ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਪ੍ਰੋ: ਵਿਕਾਸ ਕਾਟੀਆ ਅਤੇ ਆਯੋਜਕ ਟੀਮ ਪ੍ਰੋ: ਅਮਿਤ ਕੁਮਾਰ ਸਿੰਗਲਾ, ਪ੍ਰੋ: ਰੂਪ ਸਿੰਘ ਅਤੇ ਪ੍ਰੋ. ਉਦਿਤ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਵਿਦਿਆਰਥਣਾਂ ਲਈ ਪ੍ਰੇਰਨਾਦਾਇਕ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।