11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਹੋਈ ਵਿਚਾਰ-ਚਰਚਾ, ਬਠਿੰਡਾ ਦਿਹਾਤੀ ਤੋਂ ਕਾਂਗਰਸ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰਾਂ ’ਚ ਸ਼ਾਮਿਲ ਕੁੱਤੀਵਾਲ

ਸੰਗਤ ਮੰਡੀ, 10 ਨਵੰਬਰ (ਸੁਖਤੇਜ ਧਾਲੀਵਾਲ)–2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ ਨੇ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਮਿਲਣ ਸਮੇਂ ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ। ਤਸਵੀਰ: ਸੁਖਤੇਜ ਧਾਲੀਵਾਲ 11-11-2026
ਸੰਗਤ ਮੰਡੀ, 10 ਨਵੰਬਰ (ਸੁਖਤੇਜ ਧਾਲੀਵਾਲ)–2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ ਨੇ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਹਲਕਾ ਬਠਿੰਡਾ ਦਿਹਾਤੀ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਮੁਲਾਕਾਤ ਦੌਰਾਨ ਗੁਰਜੰਟ ਸਿੰਘ ਕੁੱਤੀਵਾਲ ਨੇ ਹਲਕੇ ਦੇ ਸਿਆਸੀ ਹਾਲਾਤ, ਪਾਰਟੀ ਦੀਆਂ ਗਤੀਵਿਧੀਆਂ ਅਤੇ ਵਰਕਰਾਂ ਦੀ ਸਰਗਰਮੀ ਸਬੰਧੀ ਵੀ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰਾਂ ਵਿੱਚ ਸ਼ਾਮਿਲ ਹਨ। ਹਾਲਾਂਕਿ ਪਾਰਟੀ ਵੱਲੋਂ ਉਮੀਦਵਾਰ ਸਬੰਧੀ ਅੰਤਿਮ ਫ਼ੈਸਲਾ ਕਰਨਾ ਅਜੇ ਬਾਕੀ ਹੈ। ਇਸ ਮੁਲਾਕਾਤ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਸਿਆਸੀ ਸਰਗਰਮੀ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਇਕ ਰੋਜ਼ਾ ਇਤਿਹਾਸਕ ਤੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦਾ ਕੰਮ ਨਿਰੰਤਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।