12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ਼ਰਾਬੀ ਹਾਲਤ ’ਚ ਵਿਅਕਤੀ ਵਲੋਂ ਸਿਵਲ ਹਸਪਤਾਲ ਮਾਨਸਾ ’ਚ ਭੰਨ-ਤੋੜ

ਮਾਨਸਾ, 11 ਨਵੰਬਰ (ਸ. ਰਿ.)

ਅਜੀਤ ਡੈਸਕ 12-11-2026
ਮਾਨਸਾ, 11 ਨਵੰਬਰ (ਸ.ਰਿ.)- ਸਥਾਨਕ ਸਿਵਲ ਹਸਪਤਾਲ ’ਚ ਪੁਲਿਸ ਦੁਆਰਾ ਲਿਆਂਦੇ ਗਏ ਵਿਅਕਤੀ ਵਲੋਂ ਹਸਪਤਾਲ ’ਚ ਭੰਨਤੋੜ ਅਤੇ ਡਾਕਟਰ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਬੀਤੀ ਰਾਤ ਪੀ.ਸੀ.ਆਰ. ਦੇ ਮੁਲਾਜ਼ਮ ਭੀਮ ਸਿੰਘ ਨੂੰ ਹਸਪਤਾਲ ’ਚ ਸ਼ਰਾਬੀ ਹਾਲਤ ’ਚ ਲੈ ਕੇ ਆਏ ਸੀ, ਜਿਸ ਨੇ ਐਮਰਜੈਂਸੀ ਗੇਟ ਦੀ ਭੰਨਤੋੜ ਕੀਤੀ ਅਤੇ ਆਕਸੀਜਨ ਸਿਲੰਡਰ, ਸਟਰਕਚਰ, ਡਸਟਬੀਨ ਆਦਿ ਦੀ ਤੋੜ ਫੋੜ ਕਰਨ ਉਪਰੰਤ ਡਾਕਟਰ ਨਾਲ ਬਦਤਮੀਜ਼ੀ ਕੀਤੀ। ਇਸ ਦੀ ਜਾਣਕਾਰੀ ਤੁਰੰਤ ਐਸ.ਐਸ.ਪੀ. ਮਾਨਸਾ ਨੂੰ ਦਿੱਤੀ ਗਈ। ਉਨ੍ਹਾਂ ਤੁਰੰਤ ਕਾਰਵਾਈ ਕਰਨ ਲਈ ਪੁਲਿਸ ਪਾਰਟੀ ਨੂੰ ਭੇਜਿਆ। ਡੀ.ਐਸ.ਪੀ. ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਹੁੱਲੜਬਾਜ਼ੀ ਤੇ ਭੰਨਤੋੜ ਕਰਨ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਡੀ.ਸੀ. ਤੇ ਐਸ.ਐਸ.ਪੀ. ਵਲੋਂ ਕਿਸਾਨਾਂ ਨੂੰ ਪਰਾਲੀ ਦੇ ਵਾਤਾਵਰਨ ਪੱਖੀ ਪ੍ਰਬੰਧਨ ਦਾ ਸੱਦਾ ਅਗਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਪਿੰਡ ਅਕਲੀਆ ਵਿਖੇ ਪਲੇਸਮੈਂਟ ਕੈਂਪ ਅੱਜ ਤੇ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।