12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਡੀ.ਸੀ. ਤੇ ਐਸ.ਐਸ.ਪੀ. ਵਲੋਂ ਕਿਸਾਨਾਂ ਨੂੰ ਪਰਾਲੀ ਦੇ ਵਾਤਾਵਰਨ ਪੱਖੀ ਪ੍ਰਬੰਧਨ ਦਾ ਸੱਦਾ

ਮਾਨਸਾ, 11 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਝੋਨੇ ਦੀ ਪਰਾਲੀ ਦੇ ਵਾਤਾਵਰਣ ਪੱਖੀ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਅਤੇ ਐਸ. ਐਸ.

ਅਜੀਤ ਡੈਸਕ 12-11-2026
ਮਾਨਸਾ, 11 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਝੋਨੇ ਦੀ ਪਰਾਲੀ ਦੇ ਵਾਤਾਵਰਣ ਪੱਖੀ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਅਤੇ ਐਸ.ਐਸ.ਪੀ. ਵੈਭਵ ਚੌਧਰੀ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ । ਡੀ.ਸੀ. ਨੇ ਕਿਸਾਨਾਂ ਨੂੰ ਪਰਾਲੀ ਦੇ ਵਾਤਾਵਰਣ ਪੱਖੀ ਪ੍ਰਬੰਧਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਦੇ ਵਾਤਾਵਰਣ ਪੱਖੀ ਨਿਬੇੜੇ ਲਈ ਕਿਸਾਨਾਂ, ਕਿਸਾਨ ਸਮੂਹਾਂ ਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ ’ਤੇ ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਆਖਿਆ ਕਿ ਸੁਪਰੀਮ ਕੋਰਟ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਵਲੋਂ ਪਰਾਲੀ ਸਾੜਨ ’ਤੇ ਸਖ਼ਤ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ, ਨੂੰ ਜ਼ਿਲ੍ਹੇ ’ਚ ਇੰਨ-ਬਿੰਨ ਲਾਗੂ ਕਰਨ ਲਈ ਕਿਸਾਨਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਨੋਡਲ ਅਫਸਰਾਂ, ਕਲੱਸਟਰ ਅਫਸਰਾਂ ਤੇ ਖੇਤੀ ਵਿਕਾਸ ਅਫਸਰਾਂ ਨੂੰ ਪਿੰਡਾਂ ’ਚ ਮੁਸਤੈਦੀ ਵਧਾਉਣ ਦੀ ਹਦਾਇਤ ਵੀ ਕੀਤੀ। ਜਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਵੀ ਗਸ਼ਤ ਵਧਾਈ ਹੋਈ ਹੈ ਅਤੇ ਰਹਿੰਦ-ਖੂਹੰਦ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਥਾਣਾ ਮੁਖੀਆਂ ਦੀ ਅਗਵਾਈ ਹੇਠ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਏ.ਡੀ.ਸੀ. (ਜ) ਆਯੂਸ਼ ਗੋਇਲ, ਏ.ਡੀ.ਸੀ. (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ, ਐਸ.ਪੀ. ਹਿਨਾ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਸ.ਡੀ.ਓ. ਹਰਮਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੂਜਾ ਰਾਣੀ, ਲਵਪ੍ਰੀਤ ਕੌਰ ਤੇ ਗੁਰਸੇਵਕ ਸਿੰਘ। ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ਼ਰਾਬੀ ਹਾਲਤ ’ਚ ਵਿਅਕਤੀ ਵਲੋਂ ਸਿਵਲ ਹਸਪਤਾਲ ਮਾਨਸਾ ’ਚ ਭੰਨ-ਤੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।