12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਸ਼ਿਆਂ ਦੇ ਮਾਮਲੇ ’ਤੇ ਪਰਦਾ ਪਾਉਣ ਲਈ ਭੰਮੇ ਕਲਾਂ ਦੇ ਦਲਜੀਤ ਦੀ ਮੌਤ ਨੂੰ ਕਤਲ ਦਾ ਮਾਮਲਾ ਬਣਾਇਆ- ‘ਅਕਾਲੀ ਦਲ ਵਾਰਿਸ ਪੰਜਾਬ ਦੇ’

ਬਠਿੰਡਾ, 11 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਦੋਸ਼ ਲਗਾਇਆ ਗਿਆ ਕਿ ਸੂਬੇ ਵਿਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਇਸ ਨਾਲ ਜੁੜੇ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਭੰਮੇ ਕਲਾਂ ਦੇ ਦਲਜੀਤ ਦੀ ਮੌਤ ਦੇ ਮਾਮਲੇ ਨੂੰ ਕਤਲ ਦਾ ਰੂਪ ਦਿੱਤਾ ਗਿਆ ਹੈ। ਇਸ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ, ਕਿਉਂਕਿ ਦਲਜੀਤ ਦੀ ਪੋਸਟਮਾਰਟਮ ਰਿਪੋਰਟ ਨੇ ਮਾਨਸਾ ਪੁਲਿਸ ਦਾ ਝੂਠ ਜੱਗ ਜ਼ਾਹਿਰ ਕਰ ਦਿੱਤਾ ਹੈ।

ਬਠਿੰਡਾ ਵਿਖੇ ਪਾਰਟੀ ਦਫ਼ਤਰ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਲੱਖਾ ਸਿਧਾਣਾ, ਮਨਦੀਪ ਸਿੱਧੂ, ਬਲਵਿੰਦਰ ਸੇਖੋਂ, ਹਰਪਾਲ ਖਾਰਾ ਤੇ ਡਾ. ਪ੍ਰਗਟ ਵਿਰਕ ਪ੍ਰੈੱਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦੇ ਹੋਏ। ਤਸਵੀਰ : ਲਵਲੀ 12-11-2026
ਬਠਿੰਡਾ, 11 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਦੋਸ਼ ਲਗਾਇਆ ਗਿਆ ਕਿ ਸੂਬੇ ਵਿਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਇਸ ਨਾਲ ਜੁੜੇ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਭੰਮੇ ਕਲਾਂ ਦੇ ਦਲਜੀਤ ਦੀ ਮੌਤ ਦੇ ਮਾਮਲੇ ਨੂੰ ਕਤਲ ਦਾ ਰੂਪ ਦਿੱਤਾ ਗਿਆ ਹੈ। ਇਸ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ, ਕਿਉਂਕਿ ਦਲਜੀਤ ਦੀ ਪੋਸਟਮਾਰਟਮ ਰਿਪੋਰਟ ਨੇ ਮਾਨਸਾ ਪੁਲਿਸ ਦਾ ਝੂਠ ਜੱਗ ਜ਼ਾਹਿਰ ਕਰ ਦਿੱਤਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਦੀ ਅਗਵਾਈ ਹੇਠ ਪਾਰਟੀ ਦੇ ਬਠਿੰਡਾ ਦਫ਼ਤਰ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਪੀ.ਏ.ਸੀ. ਮੈਂਬਰ ਤੇ ਹਲਕਾ ਮੌੜ ਦੇ ਇੰਚਾਰਜ ਲਖਵੀਰ ਸਿੰਘ ਲੱਖਾ ਸਿਧਾਣਾ, ਪਾਰਟੀ ਦੇ ਸਕੱਤਰ ਜਨਰਲ ਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਮਨਦੀਪ ਸਿੰਘ ਸਿੱਧੂ, ਮੁੱਖ ਬੁਲਾਰੇ ਸੇਵਾਮੁਕਤ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਅਤੇ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਕੀਤਾ। ਇਸ ਦੌਰਾਨ ਪਾਰਟੀ ਆਗੂਆਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟਰੇਸ਼ਨ ’ਤੇ ਰੋਕ ਲਗਾਉਣ ਨੂੰ ਸਿਆਸੀ ਅਤੇ ਜਮਹੂਰੀ ਹੱਕਾਂ ’ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਜਥੇਬੰਦੀ ਨੂੰ ਸੰਵਿਧਾਨਕ ਅਤੇ ਜਮਹੂਰੀ ਢੰਗ ਨਾਲ ਕੰਮ ਕਰਨ ਤੋਂ ਰੋਕਣਾ ਲੋਕਤੰਤਰੀ ਪ੍ਰਣਾਲੀ ਦਾ ਘਾਣ ਹੈ।ਇਸੇ ਤਰ੍ਹਾਂ ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਾ ਦੇਣ ’ਤੇ ਰੋਸ ਪ੍ਰਗਟ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਦੱਸਿਆ।ਲੱਖਾ ਸਿਧਾਣਾ, ਮਨਦੀਪ ਸਿੱਧੂ ਤੇ ਬਲਵਿੰਦਰ ਸੇਖੋਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਮਾਮਲਿਆਂ ਵਿਚ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਪਾਰਟੀ ਦੇ ਫ਼ੈਸਲੇ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਲਈ ਇਜਾਜ਼ਤ ਨਾ ਮਿਲਣ ਤੱਕ ਉਨ੍ਹਾਂ ਦੀ ਦਾਦੀ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਮੁੱਚੇ ਆਗੂਆਂ ਨੇ ਪਾਰਟੀ ਵਲੋਂ ਡਾ. ਪ੍ਰਗਟ ਸਿੰਘ ਵਿਰਕ ਨੂੰ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ’ਤੇ ਉਨ੍ਹਾਂ ਦਾ ਸਨਮਾਨ ਕਰਦਿਆਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਸਕੂਲ ਮਲਕਾਣਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨਾਲ ਸਾਬਕਾ ਮੰਤਰੀ ਕਾਂਗੜ ਦੀ ਮੁਹਿੰਮ ਨੂੰ ਮਿਲੇਗੀ ਨਵੀਂ ਤਾਕਤ : ਜੱਗਾ ਭੋਡੀਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।