ਪਿੰਡ ਗਾਟਵਾਲੀ ਹੁਸ਼ਿਆਰ ਬੱਚਿਆਂ ਨੂੰ ਸਕਾਲਰਸ਼ਿਪ , ਅਤੇ ਲੈਪਟਾਪ ਵੰਡਦੇ ਹੋਏ ਰਿਫਾਇਨਰੀ ਅਧਿਕਾਰੀ ਅਤੇ ਸਕੂਲ ਸਟਾਫ਼।
ਐਚ.ਐਮ.ਈ.ਐਲ. ਵਲੋਂ ਤਿੰਨ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ, ਲੈਪਟਾਪ ਅਤੇ ਟੈਬਲੇਟ ਵੰਡੇ
ਰਾਮਾਂ ਮੰਡੀ, 11 ਨਵੰਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)- ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਐਚਐਮਈਐਲ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਲੋਂ ਚਲਾਏ ਜਾ ਰਹੇ ਸਕਾਲਰਸ਼ਿਪ ਪ੍ਰੋਗਰਾਮ ਤਹਿਤ ਪਿੰਡ ਜੱਜਲ ਵਿਖੇ ਸਰਕਾਰੀ ਹਾਈ ਸਕੂਲ, ਗਾਟਵਾਲੀ ਪਿੰਡ ਵਿਖੇ ਸਰਕਾਰੀ ਹਾਈ ਸਕੂਲ ਅਤੇ ਪਿੰਡ ਤਿਓਣਾ ਪੁਜਾਰੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਸਕਾਲਰਸ਼ਿਪ, ਲੈਪਟਾਪ ਅਤੇ ਟੇਬਲੇਟ ਵੰਡੇ ਗਏ। ਮੌਜੂਦਾ ਸਾਲ ਦੌਰਾਨ ਇਸ ਪ੍ਰੋਗਰਾਮ ਤਹਿਤ ਕੁੱਲ 165 ਵਿਦਿਆਰਥੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ।
ਰਾਮਾਂ ਮੰਡੀ, 11 ਨਵੰਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)- ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਐਚਐਮਈਐਲ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਲੋਂ ਚਲਾਏ ਜਾ ਰਹੇ ਸਕਾਲਰਸ਼ਿਪ ਪ੍ਰੋਗਰਾਮ ਤਹਿਤ ਪਿੰਡ ਜੱਜਲ ਵਿਖੇ ਸਰਕਾਰੀ ਹਾਈ ਸਕੂਲ, ਗਾਟਵਾਲੀ ਪਿੰਡ ਵਿਖੇ ਸਰਕਾਰੀ ਹਾਈ ਸਕੂਲ ਅਤੇ ਪਿੰਡ ਤਿਓਣਾ ਪੁਜਾਰੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਸਕਾਲਰਸ਼ਿਪ, ਲੈਪਟਾਪ ਅਤੇ ਟੇਬਲੇਟ ਵੰਡੇ ਗਏ। ਮੌਜੂਦਾ ਸਾਲ ਦੌਰਾਨ ਇਸ ਪ੍ਰੋਗਰਾਮ ਤਹਿਤ ਕੁੱਲ 165 ਵਿਦਿਆਰਥੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ।ਸਾਲ 2018 ਵਿਚ ਸ਼ੁਰੂ ਹੋਈ ਇਸ ਪਹਿਲਕਦਮੀ ਤਹਿਤ ਹੁਣ ਤੱਕ 2,000 ਤੋਂ ਵੱਧ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਜਾ ਚੁੱਕੀ ਹੈ, ਜਿਨ੍ਹਾਂ ਵਿਚ 1,400 ਤੋਂ ਵੱਧ ਲੜਕੀਆਂ ਸ਼ਾਮਲ ਹਨ। ਕੰਪਨੀ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੈਰਿਟ ਦੇ ਆਧਾਰ ‘ਤੇ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਬਾਰ੍ਹਵੀਂ ਜਮਾਤ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲਿਆਂ ਨੂੰ ਕ੍ਰਮਵਾਰ 75 ਹਜ਼ਾਰ, 65 ਹਜ਼ਾਰ ਅਤੇ 55 ਹਜ਼ਾਰ ਰੁਪਏ ਦੇ ਨਾਲ ਲੈਪਟਾਪ ਦਿੱਤੇ ਜਾਂਦੇ ਹਨ, ਜਦਕਿ ਦਸਵੀਂ ਜਮਾਤ ਦੇ ਪਹਿਲੇ ਤਿੰਨ ਸਥਾਨਾਂ ਵਾਲੇ ਵਿਦਿਆਰਥੀਆਂ ਨੂੰ 60 ਹਜ਼ਾਰ, 50 ਹਜ਼ਾਰ ਅਤੇ 40 ਹਜ਼ਾਰ ਰੁਪਏ ਦੇ ਨਾਲ ਟੇਬਲੇਟ ਪ੍ਰਦਾਨ ਕੀਤੇ ਜਾਂਦੇ ਹਨ। 85 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਯੋਗ ਵਿਦਿਆਰਥੀਆਂ ਨੂੰ ਵੀ 30 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਦਿੱਤੀ ਜਾਂਦੀ ਹੈ।ਇਸ ਸਹਾਇਤਾ ਨਾਲ ਵਿਦਿਆਰਥੀ ਆਨਲਾਈਨ ਪੜ੍ਹਾਈ ਦੇ ਨਾਲ ਨੀਟ ਅਤੇ ਜੇਈਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕਰ ਸਕਦੇ ਹਨ। ਇਸ ਪਹਿਲਕਦਮੀ ਦੇ ਪ੍ਰੇਰਨਾਦਾਇਕ ਨਤੀਜੇ ਵੀ ਸਾਹਮਣੇ ਆਏ ਹਨ। ਪਿੰਡ ਮਿਰਜੇਆਣਾ ਦਾ ਹਰਮਨਦੀਪ ਨੀਟ ਪਾਸ ਕਰਕੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚ ਐਮਬੀਬੀਐਸ ਕਰ ਰਿਹਾ ਹੈ, ਜਦਕਿ ਪਿੰਡ ਰਾਮਸਰਾ ਦਾ ਗੁਰਦਾਸ ਸਿੰਘ ਜੇਈਈ ਪਾਸ ਕਰਕੇ ਐਨਆਈਟੀ ਜਲੰਧਰ ਵਿਚ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਹੈ।