13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੋਪਾਲ ਸਿੰਘ ਕੋਟਫੱਤਾ ਨੂੰ ਬਠਿੰਡਾ ਦਿਹਾਤੀ ਤੋਂ ‘ਆਪ’ ਦਾ ਉਮੀਦਵਾਰ ਐਲਾਨਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

ਸੰਗਤ ਮੰਡੀ, 12 ਨਵੰਬਰ (ਸੁਖਤੇਜ ਧਾਲੀਵਾਲ)- ਆਮ ਆਦਮੀ ਪਾਰਟੀ ਵਲੋਂ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਗੋਪਾਲ ਸਿੰਘ ਕੋਟਫੱਤਾ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ‘ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਗੋਪਾਲ ਸਿੰਘ ਕੋਟਫੱਤਾ ਨੂੰ ਵਧਾਈ ਦਿੱਤੀ।

ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ; ਵੱਖ-ਵੱਖ ਆਗੂਆਂ ਨੇ ਕੋਟਫੱਤਾ ਨੂੰ ਦਿੱਤੀ ਵਧਾਈ 13-11-2026
ਸੰਗਤ ਮੰਡੀ, 12 ਨਵੰਬਰ (ਸੁਖਤੇਜ ਧਾਲੀਵਾਲ)- ਆਮ ਆਦਮੀ ਪਾਰਟੀ ਵਲੋਂ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਗੋਪਾਲ ਸਿੰਘ ਕੋਟਫੱਤਾ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ‘ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਗੋਪਾਲ ਸਿੰਘ ਕੋਟਫੱਤਾ ਨੂੰ ਵਧਾਈ ਦਿੱਤੀ।ਆਗੂਆਂ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਦੇਸ਼ ਪ੍ਰਭਾਰੀ ਮਨੀਸ਼ ਸਿਸੋਦੀਆ, ਪਾਰਟੀ ਪ੍ਰਧਾਨ ਅਮਨ ਅਰੋੜਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਗੋਪਾਲ ਸਿੰਘ ਕੋਟਫੱਤਾ ਨੂੰ ਉਮੀਦਵਾਰ ਐਲਾਨਣਾ ਵਰਕਰਾਂ ਲਈ ਮਾਣ ਅਤੇ ਉਤਸ਼ਾਹ ਵਾਲੀ ਗੱਲ ਹੈ। ਵਧਾਈ ਦੇਣ ਵਾਲਿਆਂ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ, ਅਗਰਵਾਲ ਸਮਾਜ ਭਲਾਈ ਬੋਰਡ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ, ਟ੍ਰੇਡ ਵਿੰਗ ਦੇ ਚੇਅਰਮੈਨ ਨਰੇਸ਼ ਕੁਮਾਰ, ‘ਆਪ ਦੇ ਸੀਨੀਅਰ’ ਆਗੂ ਬਹਾਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਹਰਦੇਵ ਸਿੰਘ ਸਿੱਧੂ, ਸਿੱਖਿਆ ਕੋਆਰਡੀਨੇਟਰ ਜਸਵੰਤ ਸਿੰਘ ਸੋਮਾ, ਮਾਰਕੀਟ ਕਮੇਟੀ ਦੇ ਚੇਅਰਮੈਨ ਰਣਦੀਪ ਸਿੰਘ, ਸਰਪੰਚ ਸੁਖਜਿੰਦਰ ਸਿੰਘ, ਗੁਰਸੇਵਕ ਸਿੰਘ ਬਾਂਡੀ, ਗੁਰਜੀਤ ਸਿੰਘ ਗੋਰਾ, ਲਖਵਿੰਦਰ ਸਿੰਘ ਲੱਖੀ, ਗੁਰਜੀਤ ਸਿੰਘ ਖਾਲਸਾ, ਗਮਦੂਰ ਸਿੰਘ ਸਿੱਧੂ, ਨਿੱਕਾ ਗੋਇਲ ਅਤੇ ਗੁਰਤੇਜ ਸਿੰਘ ਕੋਟਫੱਤਾ, ਗੁਰਮੀਤ ਸਿੰਘ ਗੋਰਾ, ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਸ਼ਾਮਿਲ ਸਨ।
ਪਿਛਲੀ ਖ਼ਬਰ ਚਾਨੀ ਐਗਰੋ ਇੰਡ. ਸਿਰੀਏਵਾਲਾ ਵਲੋਂ ਵਿਸ਼ਵਕਰਮਾ ਦਿਵਸ ਮੌਕੇ ਕਾਮਿਆਂ ਦਾ ਸਨਮਾਨ ਅਗਲੀ ਖ਼ਬਰ ਰਾਜ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਬਠਿੰਡਾ ਦੀਆਂ ਧੀਆਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।