20 ਕਿੱਲੋ ਭੁੱਕੀ ਸਣੇ ਨਸ਼ਾ ਤਸਕਰ ਔਰਤ ਕਾਬੂ
ਬਠਿੰਡਾ, 12 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਔਰਤ ਨੂੰ 20 ਕਿੱਲੋ ਭੁੱਕੀ ਸਣੇ ਗ੍ਰਿਫ਼ਤਾਰ ਕੀਤਾ ਗਿਆ, ਜਾਂਚ ਕਰ ਰਹੀ ਮਹਿਲਾ ਪੁਲਿਸ ਅਧਿਕਾਰੀ ਵੀਰਿੰਦਰ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਸ਼ੱਕੀ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਪਾਸੋਂ 20 ਕਿੱਲੋ ਚੂਰਾ ਪੋਸਤ ਭੁੱਕੀ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਹਿਚਾਣ ਹਰਪਾਲ ਕੌਰ ਵਾਸੀ ਤਲਵੰਡੀ ਸਾਬੋ ਵਜੋਂ ਹੋਈ ਹੈ, ਜਿਸ ’ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੋ ਐਕਟ ਦੇਣ ਮਾਮਲਾ ਦਰਜ ਕਰ ਲਿਆ ਗਿਆ।
ਅਜੀਤ ਡੈਸਕ
13-11-2026