14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੁਨਿਆਰੇ ਦੀ ਦੁਕਾਨ ਦੇ ਤਾਲੇ ਤੋੜ ਕੇ ਗਹਿਣੇ ਚੋਰੀ

ਮਾਨਸਾ, 13 ਨਵੰਬਰ (ਧਾਲੀਵਾਲ)- ਸਥਾਨਕ ਸ਼ਹਿਰ ’ਚ ਇੱਕ ਸੁਨਿਆਰੇ ਦੀ ਦੁਕਾਨ ਦੇ ਜਿੰਦਰੇ ਤੋੜ ਕੇ ਗਹਿਣੇ ਚੋਰੀ ਕੀਤੇ ਗਏ ਹਨ। ਇਹ ਵਾਰਦਾਤ ਦੁਕਾਨ ਦੇ ਸਾਹਮਣੇ ਲੱਗੇ ਸੀ.

ਅਜੀਤ ਡੈਸਕ 14-11-2026
ਮਾਨਸਾ, 13 ਨਵੰਬਰ (ਧਾਲੀਵਾਲ)- ਸਥਾਨਕ ਸ਼ਹਿਰ ’ਚ ਇੱਕ ਸੁਨਿਆਰੇ ਦੀ ਦੁਕਾਨ ਦੇ ਜਿੰਦਰੇ ਤੋੜ ਕੇ ਗਹਿਣੇ ਚੋਰੀ ਕੀਤੇ ਗਏ ਹਨ। ਇਹ ਵਾਰਦਾਤ ਦੁਕਾਨ ਦੇ ਸਾਹਮਣੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ’ਚ ਕੈਦ ਹੋ ਗਈ ਹੈ। ਜਾਣਕਾਰੀ ਅਨੁਸਾਰ ਚੋਰ ਫਾਟਕ ਨਜ਼ਦੀਕ ਸਥਿਤ ਬਾਜੇਵਾਲਾ ਜਿਊਲਰਜ਼ ਨਾਂਅ ਦੀ ਦੁਕਾਨ ਦੇ ਜਿੰਦਰੇ ਤੋੜ ਕੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਗਏ। ਥਾਣਾ ਸ਼ਹਿਰੀ-1 ਦੇ ਐੱਸ.ਐੱਚ.ਓ. ਸੁਖਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਜਦੋਂ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਖੰਘਾਲੀ ਗਈ ਤਾਂ ਕੁਝ ਵਿਅਕਤੀ ਦੁਕਾਨ ਅੰਦਰ ਦਾਖਲ ਅਤੇ ਬਾਹਰ ਆਉਂਦੇ ਦਿਖਾਈ ਦਿੱਤੇ। ਉਨ੍ਹਾਂ ਦਾਅਵਾ ਕੀਤਾ ਕਿ ਚੋਰਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਮਾਡਰਨ ਸਕੂਲ ਭੀਖੀ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਤੇ ਸ਼ਿਮਲਾ ਦਾ ਫੇਰਾ ਲਗਾਇਆ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਬਜ਼ੁਰਗ ਔਰਤ ਦੇ ਕੰਨ ’ਚੋਂ ਵਾਲੀ ਪੁੱਟ ਕੇ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।