14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰੂ ਕਾਸ਼ੀ ਸਕੂਲ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ

ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)-ਸੀ ਐੱਮ ਐੱਸ ਗੁਰੂ ਕਾਸ਼ੀ ਪਬਲਿਕ ਸਕੂਲ, ਭਗਤਾ ਭਾਈਕਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਦਿਆਰਥੀਆਂ ਲਈ ਵੱਖ-ਵੱਖ ਤਰ੍ਹਾਂ ਦੇ ਮਨੋਰੰਜਕ ਅਤੇ ਸਿਰਜਣਾਤਮਕ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 14-11-2026
ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)-ਸੀ ਐੱਮ ਐੱਸ ਗੁਰੂ ਕਾਸ਼ੀ ਪਬਲਿਕ ਸਕੂਲ, ਭਗਤਾ ਭਾਈਕਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਦਿਆਰਥੀਆਂ ਲਈ ਵੱਖ-ਵੱਖ ਤਰ੍ਹਾਂ ਦੇ ਮਨੋਰੰਜਕ ਅਤੇ ਸਿਰਜਣਾਤਮਕ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਵਿੱਦਿਅਕ ਗਤੀਵਿਧੀਆਂ ਦੇ ਨਾਲ-ਨਾਲ ਖੇਡ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਉਤਸ਼ਾਹਿਤ ਕੀਤਾ ਗਿਆ। ਸਕੂਲ ਕ ੈਂਪਸ ਵਿਚ ਬੱਚਿਆਂ ਦੀਆਂ ਖੁਸ਼ੀਆਂ ਅਤੇ ਉਤਸ਼ਾਹ ਨੇ ਤਿਉਹਾਰ ਵਰਗਾ ਮਾਹੌਲ ਸਿਰਜ ਦਿੱਤਾ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਅਤੇ ਸਮਾਜ ਦੀ ਅਨਮੋਲ ਪੂੰਜੀ ਹਨ। ਬੱਚਿਆਂ ਦੀਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਜੀਵਨ ਵਿਚ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨਾ ਹਰ ਵਿੱਦਿਅਕ ਸੰਸਥਾ ਦਾ ਅਹਿਮ ਫ਼ਰਜ਼ ਹੈ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਅਤੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਵਿਸ਼ੇਸ਼ ਪਿਆਰ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬਾਲ ਦਿਵਸ ਸਾਨੂੰ ਬੱਚਿਆਂ ਦੇ ਅਧਿਕਾਰਾਂ, ਖੁਸ਼ਹਾਲੀ, ਸਿੱਖਿਆ ਅਤੇ ਸਰਵਪੱਖੀ ਵਿਕਾਸ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਂਦਾ ਹੈ। ਉਨ੍ਹਾਂ ਬੱਚਿਆਂ ਨੂੰ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਜੀਵਨ ਵਿਚ ਸਫ਼ਲਤਾ ਦੀਆਂ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕਰਦਿਆਂ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਭਾ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਬੰਦ ਹੋਣ ਦੇ ਰੋਸ ’ਚ ਕਿਸਾਨਾਂ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।