ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ 23 ਨੂੰ- ਪ੍ਰਧਾਨ ਦੀਦਾਰ ਸਿੰਘ ਮੱਕੜ
ਰਾਮਾਂ ਮੰਡੀ, 13 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ 23 ਨਵੰਬਰ ਨੂੰ ਇੱਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਜਾਵੇਗਾ ਜਿਸ ਦੀ ਅਗਵਾਈ ਪੰਜ ਪਿਆਰੇ ਕਰਨਗੇ।
ਅਜੀਤ ਡੈਸਕ
14-11-2026