13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਖ਼ਰੀਦ ਕੇਂਦਰ ਬੰਦ ਕਰਨ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਨੇ ਡੀ.ਸੀ. ਨੂੰ ਸੌਂਪਿਆ ਮੰਗ-ਪੱਤਰ

ਬਠਿੰਡਾ, 13 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)–ਪੰਜਾਬ ਵਿਚ 400 ਖ਼ਰੀਦ ਕੇਂਦਰ ਬੰਦ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੰਯੁਕਤ ਕਿਸਾਨ ਮੋਰਚਾ ਬਠਿੰਡਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਪੰਜਾਬ ਸਰਕਾਰ ਤੋਂ ਬੰਦ ਕੀਤੇ ਗਏ ਸਾਰੇ ਖ਼ਰੀਦ ਕੇਂਦਰ ਤੁਰੰਤ ਚਾਲੂ ਕਰਨ ਅਤੇ ਮੰਡੀਆਂ ਵਿਚ ਪਏ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ।

ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਸੰਬੰਧੀ ਡੀ.ਸੀ. ਨੂੰ ਮੰਗ-ਪੱਤਰ ਦੇਣ ਜਾਂਦੇ ਹੋਏ ਕਿਸਾਨ ਆਗੂ। 14-11-2026
ਬਠਿੰਡਾ, 13 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)–ਪੰਜਾਬ ਵਿਚ 400 ਖ਼ਰੀਦ ਕੇਂਦਰ ਬੰਦ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੰਯੁਕਤ ਕਿਸਾਨ ਮੋਰਚਾ ਬਠਿੰਡਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਪੰਜਾਬ ਸਰਕਾਰ ਤੋਂ ਬੰਦ ਕੀਤੇ ਗਏ ਸਾਰੇ ਖ਼ਰੀਦ ਕੇਂਦਰ ਤੁਰੰਤ ਚਾਲੂ ਕਰਨ ਅਤੇ ਮੰਡੀਆਂ ਵਿਚ ਪਏ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਬਠਿੰਡਾ ਦੇ ਆਗੂ ਅਮਰਜੀਤ ਹਨੀ ਨੇ ਕਿਹਾ ਕਿ ਹਾਲੇ ਵੀ ਵੱਡੀ ਮਾਤਰਾ ਵਿਚ ਝੋਨਾ ਮੰਡੀਆਂ ਵਿਚ ਪਿਆ ਹੈ, ਪਰ ਸਰਕਾਰ ਵਲੋਂ ਖ਼ਰੀਦ ਦੀ ਲਿਮਟ ਪੂਰੀ ਹੋਣ ਦਾ ਬਹਾਨਾ ਬਣਾ ਕੇ ਬਾਕੀ ਝੋਨੇ ਦੀ ਖ਼ਰੀਦ ਤੋਂ ਹੱਥ ਪਿੱਛੇ ਖਿੱਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਵੱਡੇ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬੰਦ ਕੀਤੇ ਖ਼ਰੀਦ ਕੇਂਦਰ ਤੁਰੰਤ ਚਾਲੂ ਨਾ ਕੀਤੇ ਗਏ ਤਾਂ ਕਿਸਾਨ ਜਥੇਬੰਦੀਆਂ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਬਰਾੜ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਜਾ ਰਹੀ ਅਤੇ ਨਵੇਂ ਗੰਨੇ ਦੇ ਭਾਅ ਦਾ ਵੀ ਐਲਾਨ ਨਹੀਂ ਕੀਤਾ ਗਿਆ। ਇਸ ਮੌਕੇ ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਬਿੰਦਰ ਕੋਟਲੀ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਫੁੱਲੋ ਮਿੱਠੀ, ਜਮਹੂਰੀ ਕਿਸਾਨ ਸਭਾ ਦੇ ਮਲਕੀਤ ਸਿੰਘ ਬਠਿੰਡਾ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਗੁਰਦਾਸ ਸਿੰਘ ਸੇਮਾ, ਬੀਰੀ ਸਿੰਘ ਗੋਬਿੰਦਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਬਖ਼ਸ਼ੀਸ਼ ਗੋਬਿੰਦਪੁਰਾ ਸਮੇਤ ਹੋਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਕੈਂਸਰ ਦੀਆਂ ਦਵਾਈਆਂ ਦੀਆਂ ਸੋਧੀਆਂ ਕੀਮਤਾਂ ਦੀ ਸਖ਼ਤ ਨਿਗਰਾਨੀ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਐੱਮ.ਆਰ.ਐੱਸ.ਪੀ.ਟੀ.ਯੂ. ਕੈਂਪਸ ਨੇ 11ਵੇਂ ਅੰਤਰ-ਜ਼ੋਨਲ ਯੁਵਕ ਮੇਲੇ ਦੀ ਓਵਰਆਲ ਟਰਾਫ਼ੀ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।