15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਬੀ . ਐੱਸ . ਸੀ . ਨਾਨ - ਮੈਡੀਕਲ ਸਮੈਸਟਰ -6 ਦਾ ਨਤੀਜਾ ਸ਼ਾਨਦਾਰ

ਰਾਮਪੁਰਾ ਫੂਲ, 14 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਦੇ ਬੀ. ਐਸ.

ਅਜੀਤ ਡੈਸਕ 15-11-2026
ਰਾਮਪੁਰਾ ਫੂਲ, 14 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਦੇ ਬੀ.ਐਸ.ਸੀ. ਨਾਨ-ਮੈਡੀਕਲ ਸਮੈਸਟਰ-6 ਦੇ ਐਲਾਨੇ ਗਏ ਨਤੀਜਿਆਂ ਵਿਚ ਵਿਦਿਆਰਥਣਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸੰਸਥਾ ਵਿੱਚ ਖੁਸ਼ੀ ਦਾ ਮਾਹੌਲ ਹੈ। ਪ੍ਰਾਪਤ ਨਤੀਜਿਆਂ ਅਨੁਸਾਰ ਮੁਸਕਾਨਪ੍ਰੀਤ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਮਨਪ੍ਰੀਤ ਕੌਰ ਨੇ 90.2 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਮਨੂਪ੍ਰਿਆ ਜਸਪ੍ਰੀਤ ਕੌਰ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਜਸਪ੍ਰੀਤ ਕੌਰ ਨੇ 82.2 ਫ਼ੀਸਦੀ ਅੰਕ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਐੱਸ. ਐੱਸ. ਚੱਠਾ ਨੇ ਹੋਣਹਾਰ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫ਼ਲਤਾ ਉਨ੍ਹਾਂ ਦੀ ਲਗਨ, ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਸਫ਼ਲਤਾ ਹਾਸਲ ਕਰਨ ਲਈ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਨੇ ਵੀ ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਰਾਮਾਂ ਮੰਡੀ ਵਿਖੇ ਪ੍ਰਭਾਤ ਫੇਰੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।