ਅਕਾਲੀ ਦਲ ਇਸਤਰੀ ਵਿੰਗ ਵਲੋਂ ਬਠਿੰਡਾ ਦੀਆਂ ਕਈ ਮਹਿਲਾਵਾਂ ਨੂੰ ਅਹਿਮ ਜ਼ਿੰਮੇਵਾਰੀਆਂ
ਬਠਿੰਡਾ, 15 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਸਹਿਮਤੀ ਨਾਲ ਬਠਿੰਡਾ ਸ਼ਹਿਰੀ ਹਲਕੇ ਦੀਆਂ ਕਈ ਮਹਿਲਾ ਆਗੂਆਂ ਨੂੰ ਸੂਬਾ ਸੰਗਠਨ ਵਿਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ।
ਬਠਿੰਡਾ, 15 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਸਹਿਮਤੀ ਨਾਲ ਬਠਿੰਡਾ ਸ਼ਹਿਰੀ ਹਲਕੇ ਦੀਆਂ ਕਈ ਮਹਿਲਾ ਆਗੂਆਂ ਨੂੰ ਸੂਬਾ ਸੰਗਠਨ ਵਿਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਪਾਰਟੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਬੀ ਦਵਿੰਦਰ ਕੌਰ ਖ਼ਾਲਸਾ ਨੂੰ ਇਸਤਰੀ ਵਿੰਗ ਦੇ ਸੂਬਾ ਸੰਗਠਨ ਵਿਚ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਬੀਬੀ ਰਾਜਿੰਦਰ ਕੌਰ, ਬੀਬੀ ਤੇਜ ਕੌਰ ਚਹਿਲ, ਬੀਬੀ ਸ਼ੈਰੀ ਗੋਇਲ (ਐੱਮ.ਸੀ.) ਅਤੇ ਬੀਬੀ ਹਰਮਨ ਸ਼ਰਮਾ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ। ਇਸ ਤੋਂ ਇਲਾਵਾ ਸਾਬਕਾ ਕੌਂਸਲਰ ਬੀਬੀ ਰਚਨਾ ਉਬਰਾਏ ਨੂੰ ਸੂਬਾ ਜਨਰਲ ਸਕੱਤਰ ਅਤੇ ਬੀਬੀ ਡਿੰਪੀ ਰਾਣੀ ਤੇ ਬੀਬੀ ਰਜਨੀ ਬਾਲਾ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ। ਇਨ੍ਹਾਂ ਨਿਯੁਕਤੀਆਂ ਰਾਹੀਂ ਇਸਤਰੀ ਵਿੰਗ ਨੂੰ ਸੂਬੇ ਵਿਚ ਹੋਰ ਸਰਗਰਮ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪਾਰਟੀ ਦੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਸਾਰੀਆਂ ਨਵੀਆਂ ਨਿਯੁਕਤੀਆਂ ਦਾ ਸਵਾਗਤ ਕੀਤਾ ਅਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਿਲਾ ਆਗੂਆਂ ਨੂੰ ਜਥੇਬੰਦੀ ਵਿਚ ਜ਼ਿੰਮੇਵਾਰੀਆਂ ਦੇਣ ਨਾਲ ਪਾਰਟੀ ਦੇ ਜਥੇਬੰਦਕ ਕੰਮਾਂ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਆਂ ਨਿਯੁਕਤੀਆਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੁਲਾਰਾ ਮਿਲੇਗਾ।