15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਵੋਟਿੰਗ ਮਸ਼ੀਨਾਂ ਦੀ ਕੀਤੀ ਫ਼ਸਟ ਲੈਵਲ ਚੈਕਿੰਗ

ਬਠਿੰਡਾ, 15 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਿੰਗ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ (ਐਫ. ਐਲ.

ਅਜੀਤ ਡੈਸਕ 16-11-2026
ਬਠਿੰਡਾ, 15 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਿੰਗ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ (ਐਫ.ਐਲ.ਸੀ.) ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਡਿਪਟੀ ਚੀਫ਼ ਇਲੈਕਟਰੋਲਰ ਅਫ਼ਸਰ ਅਤੇ ਈਵੀਐਮ ਨੋਡਲ ਅਫ਼ਸਰ ਪਾਂਡੀਚਰੀ ਬੀ. ਥਿਲਵੇਲ ਵਲੋਂ ਜ਼ਿਲ੍ਹਾ ਬਠਿੰਡਾ ਦੇ ਵੋਟਿੰਗ ਮਸ਼ੀਨਾਂ ਦੇ ਵੇਅਰ ਹਾਊਸ ਵਿਚ ਮੌਜੂਦ 2733 ਬੀ.ਯੂ, 1762 ਸੀ.ਯੂ ਅਤੇ 1818 ਵੀ.ਵੀ.ਪੀ.ਏ.ਟੀ ਦੀ ਫ਼ਸਟ ਲੈਵਲ ਚੈਕਿੰਗ (ਐਫ.ਐਲ.ਸੀ.) ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵੇਅਰ ਹਾਊਸ ਵਿਚ ਫ਼ਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਚੈਕਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਾਰੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਰਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਨੂੰ ਨਿਰਧਾਰਿਤ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਪ੍ਰਕਿਰਿਆ ਦਾ ਉਦੇਸ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੌਰਾਨ ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ਅਤੇ ਚੋਣ ਪ੍ਰਬੰਧਾਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਹਰਜਿੰਦਰ ਕੌਰ ਤੋਂ ਇਲਾਵਾ ਚੋਣ ਦਫ਼ਤਰ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਕਿਸਾਨ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਅਤੇ ਮੰਡੀਆਂ ਦੇ ਖ਼ਰੀਦ ਵਧਾਉਣ ਸੰਬੰਧੀ ਡੀਸੀ ਨੂੰ ਮੰਗ-ਪੱਤਰ ਅਗਲੀ ਖ਼ਬਰ ਵਿੱਦਿਅਕ ਮੁਕਾਬਲਿਆਂ ਵਿਚ ਕੋਠੇ ਇੰਦਰ ਸਿੰਘ ਸਕੂਲ ਨੇ 16 ਪੁਜ਼ੀਸ਼ਨਾਂ ਨਾਲ ਓਵਰਆਲ ਟਰਾਫ਼ੀ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।