18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹਲਕਾ ਮੌੜ ਮੰਡੀ ਵਿਖੇ ਸਵੀਪ ਗਤੀਵਿਧੀਆਂ ਤਹਿਤ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ

ਮੌੜ ਮੰਡੀ, 17 ਨਵੰਬਰ (ਗੁਰਜੀਤ ਸਿੰਘ ਕਮਾਲੂ)-ਵਿਧਾਨ ਸਭਾ ਹਲਕਾ ਮੌੜ ਮੰਡੀ-095 ਵਿਚ ਵੋਟਿੰਗ ਦੀ ਮਹੱਤਤਾ ਅਤੇ ਸ਼ੁੱਧ ਵੋਟਰ ਸੂਚੀ ਦੀ ਲੋੜ ਬਾਰੇ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਵੀਪ ਅਤੇ ਚੋਣ ਸਾਖ਼ਰਤਾ ਕਲੱਬਾਂ ਅਧੀਨ ਅੱਜ ਪੰਜਾਬੀ ਯੂਨੀਵਰਸਿਟੀ ਕੈਂਪਸ, ਮੌੜ ਮੰਡੀ ਵਿਖੇ ਹਲਕਾ ਪੱਧਰੀ ਲੇਖ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਐਸ ਡੀ ਐਮ ਮੌੜ ਮੰਡੀ ਗੁਰਜਿੰਦਰ ਸਿੰਘ ਦੀ ਅਗਵਾਈ ਅਤੇ ਪ੍ਰਬੰਧਾਂ ਹੇਠ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 18-11-2026
ਮੌੜ ਮੰਡੀ, 17 ਨਵੰਬਰ (ਗੁਰਜੀਤ ਸਿੰਘ ਕਮਾਲੂ)-ਵਿਧਾਨ ਸਭਾ ਹਲਕਾ ਮੌੜ ਮੰਡੀ-095 ਵਿਚ ਵੋਟਿੰਗ ਦੀ ਮਹੱਤਤਾ ਅਤੇ ਸ਼ੁੱਧ ਵੋਟਰ ਸੂਚੀ ਦੀ ਲੋੜ ਬਾਰੇ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਵੀਪ ਅਤੇ ਚੋਣ ਸਾਖ਼ਰਤਾ ਕਲੱਬਾਂ ਅਧੀਨ ਅੱਜ ਪੰਜਾਬੀ ਯੂਨੀਵਰਸਿਟੀ ਕੈਂਪਸ, ਮੌੜ ਮੰਡੀ ਵਿਖੇ ਹਲਕਾ ਪੱਧਰੀ ਲੇਖ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਐਸ ਡੀ ਐਮ ਮੌੜ ਮੰਡੀ ਗੁਰਜਿੰਦਰ ਸਿੰਘ ਦੀ ਅਗਵਾਈ ਅਤੇ ਪ੍ਰਬੰਧਾਂ ਹੇਠ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਕੁੱਲ 86 ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਲੇਖ ਲਿਖਣ ਅਤੇ ਕੁਇਜ਼ ਮੁਕਾਬਲਿਆਂ ਵਿਚੋਂ 10-10 ਵਿਦਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਸਵੀਪ ਮੁਕਾਬਲਿਆਂ ਲਈ ਕੀਤੀ ਗਈ। ਇਸ ਮੌਕੇ ਐਸ ਡੀ ਐਮ ਗੁਰਜਿੰਦਰ ਸਿੰਘ ਨੇ ਜੇਤੂ ਅਤੇ ਚੁਣੇ ਗਏ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟ ਬਣਨਾ ਅਤੇ ਚੋਣਾਂ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਨਾ ਬੇਹੱਦ ਜ਼ਰੂਰੀ ਹੈ। ਸ਼ੁੱਧ ਅਤੇ ਅਪਡੇਟ ਵੋਟਰ ਸੂਚੀ ਨਿਰਪੱਖ ਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਦੀ ਬੁਨਿਆਦ ਹੈ। ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਨੌਜਵਾਨਾਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਵੋਟ ਸਿਰਫ਼ ਇਕ ਅਧਿਕਾਰ ਹੀ ਨਹੀਂ, ਸਗੋਂ ਲੋਕਤੰਤਰ ਪ੍ਰਤੀ ਹਰ ਨਾਗਰਿਕ ਦੀ ਅਹਿਮ ਜ਼ਿੰਮੇਵਾਰੀ ਵੀ ਹੈ। ਮੁਕਾਬਲਿਆਂ ਦੀ ਨਿਰਪੱਖਤਾ ਅਤੇ ਮੁਲਾਂਕਣ ਲਈ ਪ੍ਰਿੰਸੀਪਲ ਭੁਪਿੰਦਰ ਸਿੰਘ ਮਾਨ, ਆਤਮਾਰਾਮ ਅਤੇ ਮਨਜਿੰਦਰ ਸਿੰਘ ਨੇ ਜੱਜਾਂ ਵਜੋਂ ਆਪਣੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰਿੰਸੀਪਲ ਮਾਈਕਲ ਖਿੰਡੋ ਨੇ ਵੀ ਮੁਕਾਬਲਿਆਂ ਵਿਚ ਨੌਡਲ ਅਫ਼ਸਰ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਦੌਰਾਨ ਹਰਪ੍ਰੀਤ ਸਿੰਘ ਜਟਾਣਾ, ਜਗਵੰਤ ਸਿੰਘ ਜੈਕਨਾਮਾ, ਗੁਰਵਿੰਦਰ ਸਿੰਘ, ਅਜੈਬ ਸਿੰਘ, ਚੋਣ ਸੈੱਲ ਮੌੜ ਤੋਂ ਹਰਮਨਪ੍ਰੀਤ ਕੌਰ ਅਤੇ ਸਰਬਜੀਤ ਸਿੰਘ ਸਮੇਤ ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਬਠਿੰਡਾ ਪੁਲਿਸ ਦੀ ਪੀ.ਸੀ.ਆਰ. ਟੀਮ ਨੇ ਚੋਰੀ ਹੋਇਆ ਈ-ਰਿਕਸ਼ਾ ਲੱਭ ਕੇ ਮਾਲਕ ਦੇ ਹਵਾਲੇ ਕੀਤਾ ਅਗਲੀ ਖ਼ਬਰ ਰਾਮਪੁਰਾ ਫੂਲ ਵਿਖੇ ਜ਼ਿਲ੍ਹਾ ਪੱਧਰੀ ਬਾਲ ਦਿਵਸ ਮਨਾਇਆ ਲੋਕ ਗੀਤ ਵਿੱਚ ਰਾਮਪੁਰਾ ਮੰਡੀ ਅਤੇ ਸਕਿੱਟ ਵਿਚ ਪੂਹਲੀ ਨੇ ਮਾਰੀ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।