17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 20 ਨਵੰਬਰ ਨੂੰ ਦਿੱਲੀ ਵੱਲ ਕਰੇਗੀ ਕੂਚ-ਡਿੱਖ

ਗੋਨਿਆਣਾ, 17 ਨਵੰਬਰ (ਲਛਮਣ ਦਾਸ ਗਰਗ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਇੰਚਾਰਜ ਭੁੱਚੋ ਮੰਡੀ ਮੀਤ ਪ੍ਰਧਾਨ ਦੀਵਾਨ ਸਿੰਘ ਡਿੱਖ ਵਲੋਂ ਹਲਕਾ ਭੁੱਚੋ ਮੰਡੀ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪਾਰਟੀ ਦੇ ਏਜੰਡਿਆਂ ਤੇ ਵਿਚਾਰ ਚਰਚਾ ਕੀਤੀ ਗਈ।

ਅਜੀਤ ਡੈਸਕ 18-11-2026
ਗੋਨਿਆਣਾ, 17 ਨਵੰਬਰ (ਲਛਮਣ ਦਾਸ ਗਰਗ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਇੰਚਾਰਜ ਭੁੱਚੋ ਮੰਡੀ ਮੀਤ ਪ੍ਰਧਾਨ ਦੀਵਾਨ ਸਿੰਘ ਡਿੱਖ ਵਲੋਂ ਹਲਕਾ ਭੁੱਚੋ ਮੰਡੀ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪਾਰਟੀ ਦੇ ਏਜੰਡਿਆਂ ਤੇ ਵਿਚਾਰ ਚਰਚਾ ਕੀਤੀ ਗਈ। ਅਸੀਂ ਸਾਡੀ ਪਾਰਟੀ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪਾਰਟੀ ਦੇ ਸਰਪ੍ਰਸਤ ਸਰਦਾਰ ਰਵੀਇੰਦਰ ਸਿੰਘ ਸਾਬਕਾ ਵਿਧਾਨ ਸਭਾ ਸਪੀਕਰ ਉਨ੍ਹਾਂ ਦੇ ਨਾਲ ਖੜੇ ਹਾਂ ਤੇ ਆਖਰੀ ਸਾਂ ਤੱਕ ਵੀ ਉਹਨਾਂ ਨਾਲ ਰਹਾਂਗੇ ਉਹਨਾਂ ਨੇ ਕਿਹਾ ਕਿ ਜੋ ਲੰਬੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੇ ਚੋਣਾਂ ਨਹੀਂ ਕਰਵਾਈਆਂ ਜਾ ਰਹੀਆ। ਮੀਟਿੰਗ ਵਿਚ ਉਨ੍ਹਾਂ ਨੇ ਦੱਸਿਆ ਕਿ 20 ਨਵੰਬਰ ਨੂੰ ਸੰਸਦ ਦੇ ਵਾਰ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਜਲਦੀ ਕਰਾਉਣ ਲਈ ਰੋਸ ਵਜੋਂ ਮਾਰਚ ਕੀਤਾ ਜਾ ਰਿਹਾ ਹੈ। ਡਿੱਖ ਨੇ ਕਿਹਾ ਕਿ ਅਸੀਂ ਵੱਡੀ ਗਿਣਤੀ ਵਿਚ ਦਿੱਲੀ ਵੱਲ ਸਾਡੇ ਵੱਲੋਂ ਕੂਚ ਕੀਤਾ ਜਾਵੇਗਾ ਕਿਹਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਆਮ ਲੋਕਾਂ ਨੂੰ ਵਿਸ਼ਵਾਸ ਦਵਾਉਣੇ ਹਾਂ ਕਿ ਸਾਡੀ ਸਰਕਾਰ ਆਉਂਦਿਆਂ ਹੀ ਨਸ਼ੇ ਦਾ ਲੱਕ ਤੋੜੇਗੀ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾਏਗੀ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇਵੇਗੀ ਇਹ ਸਿੱਖ ਪੰਥ ਨੂੰ ਮਜਬੂਤ ਕਰਨ ਵਾਲੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਆਪਣਾ ਮਨ ਬਣਾ ਲਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਲੋਕ ਅੱਜ ਵੀ ਸੱਚ ਨਾਲ ਖੜੇ ਹਨ ਅਤੇ ਸਿੱਖ ਪੰਥ ਨੂੰ ਮਜਬੂਤ ਕਰਨ ਲਈ ਪੁਨਰ ਸੁਰਜੀਤ ਨਾਲ ਲੋਕ ਬਹੁਤ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ ਅੱਜ ਇੱਥੇ ਕੋਠੇ ਇੰਦਰ ਸਿੰਘ ਵਾਲੇ ਵਿਖੇ ਸਾਡੇ ਨਾਲ ਨੌਜਵਾਨ ਜੁੜੇ ਹਨ । ਇਸ ਮੌਕੇ ਰਛਪਾਲ ਸਿੰਘ, ਕੁਲਦੀਪ ਸਿੰਘ, ਭਿੰਦਰ ਸਿੰਘ, ਲਖਵਿੰਦਰ ਸਿੰਘ, ਪ੍ਰਗਟ ਸਿੰਘ, ਕਰਤਾਰ ਕੌਰ ਮਨਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੈਨਸ਼ਨਰ ਸੇਵਾ ਮੇਲਾ 19 ਤੋਂ 21 ਨਵੰਬਰ ਤੱਕ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ, ਥਾਂ-ਥਾਂ ਸੰਗਤ ਵਲੋਂ ਭਰਵਾਂ ਸਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।