18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਕਿਯੂ ਏਕਤਾ ਡਕੌਂਦਾ ਦੀ ਤੁੰਗਵਾਲੀ ਇਕਾਈ ਦਾ ਗਠਨ

ਭੁੱਚੋ ਮੰਡੀ, 18 ਨਵੰਬਰ (ਬਿੱਕਰ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਬਠਿੰਡਾ ਦੇ ਬਲਾਕ ਨਥਾਣਾ ਅਧੀਨ ਪੈਂਦੇ ਪਿੰਡ ਤੁੰਗਵਾਲੀ ਦੀ ਇਕਾਈ ਦੀ ਚੋਣ ਬਲਾਕ ਜਨਰਲ ਸਕੱਤਰ ਜਗਦੇਵ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਅਜੀਤ ਡੈਸਕ 19-11-2026
ਭੁੱਚੋ ਮੰਡੀ, 18 ਨਵੰਬਰ (ਬਿੱਕਰ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਬਠਿੰਡਾ ਦੇ ਬਲਾਕ ਨਥਾਣਾ ਅਧੀਨ ਪੈਂਦੇ ਪਿੰਡ ਤੁੰਗਵਾਲੀ ਦੀ ਇਕਾਈ ਦੀ ਚੋਣ ਬਲਾਕ ਜਨਰਲ ਸਕੱਤਰ ਜਗਦੇਵ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀ ਦੀਆਂ ਸਰਗਰਮੀਆਂ ਅਤੇ ਪਿੰਡ ਪੱਧਰ ‘ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਉਪਰੰਤ ਹਾਜ਼ਰ ਕਿਸਾਨਾਂ ਦੀ ਸਹਿਮਤੀ ਨਾਲ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਸ ਵਿਚ ਬਲਵੀਰ ਸਿੰਘ ਸਿੱਧੂ ਨੂੰ ਪ੍ਰਧਾਨ, ਕੁਲਵੰਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਬਲਵੀਰ ਸਿੰਘ ਨੂੰ ਮੀਤ ਪ੍ਰਧਾਨ, ਬਿੱਕਰ ਸਿੰਘ ਨੂੰ ਜਨਰਲ ਸਕੱਤਰ, ਗੁਰਮੀਤ ਸਿੰਘ ਨੂੰ ਸਕੱਤਰ, ਪਾਲਾ ਸਿੰਘ ਨੂੰ ਪ੍ਰੈੱਸ ਸਕੱਤਰ ਅਤੇ ਰੇਸ਼ਮ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਨਵ-ਨਿਯੁਕਤ ਅਹੁਦੇਦਾਰਾਂ ਨੇ ਜਥੇਬੰਦੀ ਦੇ ਆਗੂਆਂ ਅਤੇ ਹਾਜ਼ਰ ਕਿਸਾਨਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਜਥੇਬੰਦੀ ਦੀ ਮਜ਼ਬੂਤੀ, ਕਿਸਾਨਾਂ ਦੀ ਏਕਤਾ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀਬਾੜੀ ਨਾਲ ਜੁੜੀਆਂ ਚੁਣੌਤੀਆਂ ਨੂੰ ਦੇਖਦਿਆਂ ਪਿੰਡ ਪੱਧਰ ‘ਤੇ ਕਿਸਾਨਾਂ ਨੂੰ ਜਥੇਬੰਦ ਕਰਨਾ ਬੇਹੱਦ ਜ਼ਰੂਰੀ ਹੈ। ਨਵੀਂ ਗਠਿਤ ਇਕਾਈ ਇਸ ਦਿਸ਼ਾ ਵਿਚ ਸਰਗਰਮ ਭੂਮਿਕਾ ਨਿਭਾਏਗੀ।
ਪਿਛਲੀ ਖ਼ਬਰ ਮਲੂਕਾ ਖ਼ੁਰਦ ਤੇ ਕੋਠਾ ਗੁਰੂ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ ਵਿਦਿਆਰਥੀਆਂ ਨੇ ਕਵਿਤਾਵਾਂ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।