19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਰੋਸ ਪ੍ਰਦਰਸ਼ਨ

ਸੰਗਤ ਮੰਡੀ, 18 ਨਵੰਬਰ (ਸੁਖਤੇਜ ਧਾਲੀਵਾਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦਿਆਂ 6 ਦਸੰਬਰ ਤੱਕ ਸੂਬੇ ਭਰ ਵਿਚ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੀ ਬਲਾਕ ਪ੍ਰਧਾਨ ਲਾਭ ਕੌਰ ਅਤੇ ਜਨਰਲ ਸਕੱਤਰ ਪਰਮਜੀਤ ਕੌਰ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਦਾ ਕਾਰਜਕਾਲ ਲੰਘਣ ਦੇ ਬਾਵਜੂਦ ਇਹ ਵਾਅਦਾ ਵਫ਼ਾ ਨਹੀਂ ਹੋਇਆ।

ਅਜੀਤ ਡੈਸਕ 19-11-2026
ਸੰਗਤ ਮੰਡੀ, 18 ਨਵੰਬਰ (ਸੁਖਤੇਜ ਧਾਲੀਵਾਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦਿਆਂ 6 ਦਸੰਬਰ ਤੱਕ ਸੂਬੇ ਭਰ ਵਿਚ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੀ ਬਲਾਕ ਪ੍ਰਧਾਨ ਲਾਭ ਕੌਰ ਅਤੇ ਜਨਰਲ ਸਕੱਤਰ ਪਰਮਜੀਤ ਕੌਰ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਦਾ ਕਾਰਜਕਾਲ ਲੰਘਣ ਦੇ ਬਾਵਜੂਦ ਇਹ ਵਾਅਦਾ ਵਫ਼ਾ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਇੱਥੋਂ ਤੱਕ ਕਿ ਮੁੱਖ ਮੰਤਰੀ ਵੱਲੋਂ ਆਂਗਣਵਾੜੀ ਜਥੇਬੰਦੀਆਂ ਨੂੰ ਮਿਲਣ ਲਈ ਵੀ ਸਮਾਂ ਨਹੀਂ ਦਿੱਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਲਾਕ ਪ੍ਰਧਾਨ ਨੇ ਆਂਗਣਵਾੜੀ ਕੇਂਦਰਾਂ ਵਿਚ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਣ ‘ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਕੇਂਦਰਾਂ ਵਿਚ ਮਾੜੀ ਗੁਣਵੱਤਾ ਵਾਲਾ ਸਾਮਾਨ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਦੀ ਗੁਣਵੱਤਾ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਜੁੜੀ ਹੋਈ ਹੈ, ਇਸ ਲਈ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਕਸਦ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਪਰ ਇਸ ਦੇ ਬਾਵਜੂਦ ਗੁਣਵੱਤਾ ਸਬੰਧੀ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ‘ਤੇ ਸ਼ੁਰੂ ਕੀਤੇ ਜਾ ਰਹੇ ਇਸ ਸੰਘਰਸ਼ ਵਿਚ ਬਲਾਕ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਸਮੇਂ ਕੀਤੇ ਵਾਅਦੇ ਅਨੁਸਾਰ ਮਾਣ-ਭੱਤਾ ਦੁੱਗਣਾ ਕਰਨ ਸਮੇਤ ਸਮੂਹ ਹੱਕੀ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 6 ਦਸੰਬਰ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੀ ਖ਼ਬਰ ‘ਸਮਰਸਤਾ ਸੰਕਲਪ ਯਾਤਰਾ’ ਲਈ ਨਵਜੋਤ ਗੁਣੀ ਦੀ ਅਗਵਾਈ ’ਚ ਰਵਾਨਾ ਹੋਇਆ ਭਾਜਪਾ ਦਾ ਵੱਡਾ ਕਾਫ਼ਲਾ ਅਗਲੀ ਖ਼ਬਰ ਆਕਸਫੋਰਡ ਸਕੂਲ ਵਿਖੇ ਸੀ. ਬੀ. ਐਸ. ਈ. ਵਲੋਂ ‘ਅਧਿਆਪਕ ਪ੍ਰੇਰਨਾਤਮਿਕ’ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।