ਸੁੰਦਰੀਕਰਨ ਮੁਹਿੰਮ ਤਹਿਤ ਜਥੇਦਾਰ ਬਾਬਾ ਟੇਕ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਤਖਤ ਸਾਹਿਬ ਕੰਪਲੈਕਸ ਦੁਆਲੇ ਲਗਾਏ ਬੂਟੇ
ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖ਼ਤ, ਤਖਤ ਸ੍ਰੀ ਦਮਦਮਾ ਸਾਹਿਬ ਦੇ ਪਵਿੱਤਰ ਚੌਗਿਰਦੇ ਨੂੰ ਹੋਰ ਵਧੇਰੇ ਮਨਮੋਹਕ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਅੱਜ ਵਿਸ਼ੇਸ਼ ਸੁੰਦਰੀਕਰਨ ਮੁਹਿੰਮ ਦਾ ਆਗਾਜ਼ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਨੇ ਤਖਤ ਸਾਹਿਬ ਕੰਪਲੈਕਸ ਦੁਆਲੇ ਨਵੇਂ ਫੁੱਲਦਾਰ ਬੂਟੇ ਲਗਾਏ। ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਕੁਦਰਤ ਦੇ ਕਣ-ਕਣ ਵਿਚ ਅਕਾਲ ਪੁਰਖ ਦੀ ਜੋਤ ਦੇਖਣ ਅਤੇ ਹਵਾ, ਪਾਣੀ ਤੇ ਧਰਤੀ ਦਾ ਸਤਿਕਾਰ ਕਰਨ ਦਾ ਮਹਾਨ ਸਿਧਾਂਤ ਬਖ਼ਸ਼ਿਆ ਹੈ।
ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖ਼ਤ, ਤਖਤ ਸ੍ਰੀ ਦਮਦਮਾ ਸਾਹਿਬ ਦੇ ਪਵਿੱਤਰ ਚੌਗਿਰਦੇ ਨੂੰ ਹੋਰ ਵਧੇਰੇ ਮਨਮੋਹਕ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਅੱਜ ਵਿਸ਼ੇਸ਼ ਸੁੰਦਰੀਕਰਨ ਮੁਹਿੰਮ ਦਾ ਆਗਾਜ਼ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਨੇ ਤਖਤ ਸਾਹਿਬ ਕੰਪਲੈਕਸ ਦੁਆਲੇ ਨਵੇਂ ਫੁੱਲਦਾਰ ਬੂਟੇ ਲਗਾਏ। ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਕੁਦਰਤ ਦੇ ਕਣ-ਕਣ ਵਿਚ ਅਕਾਲ ਪੁਰਖ ਦੀ ਜੋਤ ਦੇਖਣ ਅਤੇ ਹਵਾ, ਪਾਣੀ ਤੇ ਧਰਤੀ ਦਾ ਸਤਿਕਾਰ ਕਰਨ ਦਾ ਮਹਾਨ ਸਿਧਾਂਤ ਬਖ਼ਸ਼ਿਆ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਅੱਜ ਵਿਸ਼ਵ ਪੱਧਰ ‘ਤੇ ਵਧ ਰਿਹਾ ਪ੍ਰਦੂਸ਼ਣ ਅਤੇ ਵਾਤਾਵਰਨ ਦਾ ਵਿਗਾੜ ਮਨੁੱਖਤਾ ਲਈ ਗੰਭੀਰ ਚੁਨੌਤੀ ਬਣ ਚੁੱਕਾ ਹੈ, ਜਿਸ ਦਾ ਹੱਲ ਕੇਵਲ ਗੁਰਬਾਣੀ ਦੇ ਕੁਦਰਤ-ਪੱਖੀ ਫ਼ਲਸਫ਼ੇ ਨੂੰ ਅਪਣਾਉਣ ਵਿਚ ਹੀ ਨਿਹਿਤ ਹੈ। ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਧਾਮਾਂ ਦੇ ਚੌਗਿਰਦੇ ਨੂੰ ਹਰਿਆ-ਭਰਿਆ ਅਤੇ ਸੁੰਦਰ ਰੱਖਣ ਲਈ ਆਰੰਭੇ ਵਿਸ਼ੇਸ਼ ਉਪਰਾਲਿਆਂ ਤਹਿਤ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਰੁੱਤਾਂ ਮੁਤਾਬਿਕ ਖ਼ੁਸ਼ਬੂਦਾਰ ਅਤੇ ਫੁੱਲਦਾਰ ਬੂਟੇ ਲਗਾਏ ਜਾ ਰਹੇ ਹਨ, ਜੋ ਵਾਤਾਵਰਨ ਨੂੰ ਸ਼ੁੱਧਤਾ ਪ੍ਰਦਾਨ ਕਰਨ ਦੇ ਨਾਲ ਸੰਗਤਾਂ ਨੂੰ ਰੂਹਾਨੀ ਆਨੰਦ ਅਤੇ ਖੇੜਾ ਬਖ਼ਸ਼ਣਗੇ। ਇਸ ਮੌਕੇ ਭੋਲਾ ਸਿੰਘ ਇੰਚਾਰਜ ਸਬ ਆਫ਼ਿਸ ਧਰਮ ਪ੍ਰਚਾਰ, ਗਿਆਨੀ ਜਗਦੀਪ ਸਿੰਘ ਸਮੇਤ ਹੋਰ ਪ੍ਰਬੰਧਕ ਮੌਜੂਦ ਸਨ।