ਸਮਰਸਤਾ ਸੰਕਲਪ ਯਾਤਰਾ ’ਚ ਸ਼ਾਮਿਲ ਹੋਣ ਲਈ ਭੁੱਚੋ ਤੋਂ ਭਾਜਪਾ ਵਰਕਰਾਂ ਦੀਆਂ ਦੋ ਬੱਸਾਂ ਰਵਾਨਾ
ਭੁੱਚੋ ਮੰਡੀ, 18 ਨਵੰਬਰ (ਬਿੱਕਰ ਸਿੰਘ ਸਿੱਧੂ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਵਲੋਂ ਕਰਵਾਈ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਵਿਚ ਸ਼ਾਮਿਲ ਹੋਣ ਲਈ ਭੁੱਚੋ ਮੰਡੀ ਹਲਕੇ ਤੋਂ ਭਾਜਪਾ ਵਰਕਰਾਂ ਦੀਆਂ ਦੋ ਬੱਸਾਂ ਸੀਨੀਅਰ ਭਾਜਪਾ ਆਗੂ ਐਡਵੋਕੇਟ ਚਰਨਜੀਤ ਸਿੰਘ ਦੀ ਅਗਵਾਈ ਹੇਠ ਜਲੰਧਰ ਲਈ ਰਵਾਨਾ ਹੋਈਆਂ। ਇਸ ਮੌਕੇ ਵਰਕਰਾਂ ਵਿਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਅਜੀਤ ਡੈਸਕ
19-11-2026