19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬੀ.ਸੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 19 ਨਵੰਬਰ (ਰਵਜੋਤ ਸਿੰਘ ਰਾਹੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਸੀ.

ਅਜੀਤ ਡੈਸਕ 20-11-2026
ਤਲਵੰਡੀ ਸਾਬੋ, 19 ਨਵੰਬਰ (ਰਵਜੋਤ ਸਿੰਘ ਰਾਹੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਸੀ.ਏ. ਸਮੈਸਟਰ ਪਹਿਲੇ ਦੇ ਨਤੀਜਿਆਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਨਤੀਜਿਆਂ ਮੁਤਾਬਿਕ ਹੋਣਹਾਰ ਵਿਦਿਆਰਥਣ ਰਸ਼ਪਿੰਦਰ ਕੌਰ ਨੇ 8.58 ਸੀ.ਜੀ.ਪੀ.ਏ. ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸ਼ਗੁਨ ਸਿੰਘ ਨੇ 8.50 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਜਦਕਿ ਮਨਪ੍ਰੀਤ ਕੌਰ ਤੇ ਹਰਸਿਮਰਤ ਕੌਰ ਨੇ 8.33- 8.33 ਸੀ.ਜੀ.ਪੀ.ਏ. ਅੰਕ ਲੈ ਕੇ ਸਾਂਝੇ ਤੌਰ ‘ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਨਤੀਜੇ ‘ਤੇ ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਇੰਦਰਪ੍ਰੀਤ ਕੌਰ ਅਤੇ ਵਿਭਾਗ ਦੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਵਿਦਿਆਰਥਣਾਂ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ 20-11-2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।