20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

-ਮਾਮਲਾ ਦਿਆਲਪੁਰਾ ਮਿਰਜ਼ਾ ਜ਼ਮੀਨੀ ਵਿਵਾਦ ਦਾ- ਪੰਜਵੇਂ ਦਿਨ ਪਾਣੀ ਵਾਲੀ ਟੈਂਕੀ ’ਤੇ ਡਟੇ ਪਰਿਵਾਰਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ

ਭਗਤਾ ਭਾਈਕਾ, 19 ਨਵੰਬਰ (ਸੁਖਪਾਲ ਸਿੰਘ ਸੋਨੀ):-ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਚੱਲ ਰਹੇ ਜ਼ਮੀਨ ਜ਼ਮੀਨੀ ਤਹਿਤ ਪੀੜਤ ਪਰਿਵਾਰਾਂ ਦਾ ਸੰਘਰਸ਼ ਅੱਜ ਪੰਜਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ। ਪੰਜ ਦਿਨ ਤੋਂ ਪਿੰਡ ਦੀਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਪੀੜਤ ਪਰਿਵਾਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ, ਪਰ ਦੂਜੇ ਪਾਸੇ ਪ੍ਰਸ਼ਾਸਨਿਕ ਬੇਰੁਖ਼ੀ ਕਾਰਨ ਪਿੰਡ ਵਾਸੀਆਂ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਨਾਅਰੇਬਾਜ਼ੀ ਕਰਦੇ ਹੋਏ ਪਾਣੀ ਦੀ ਟੈਂਕੀ ਉੱਪਰ ਚੜ੍ਹੇ ਪਰਿਵਾਰ। ਤਸਵੀਰ : ਸੁਖਪਾਲ ਸਿੰਘ ਸੋਨੀ 20-11-2026
ਭਗਤਾ ਭਾਈਕਾ, 19 ਨਵੰਬਰ (ਸੁਖਪਾਲ ਸਿੰਘ ਸੋਨੀ):-ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਚੱਲ ਰਹੇ ਜ਼ਮੀਨ ਜ਼ਮੀਨੀ ਤਹਿਤ ਪੀੜਤ ਪਰਿਵਾਰਾਂ ਦਾ ਸੰਘਰਸ਼ ਅੱਜ ਪੰਜਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ। ਪੰਜ ਦਿਨ ਤੋਂ ਪਿੰਡ ਦੀਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਪੀੜਤ ਪਰਿਵਾਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ, ਪਰ ਦੂਜੇ ਪਾਸੇ ਪ੍ਰਸ਼ਾਸਨਿਕ ਬੇਰੁਖ਼ੀ ਕਾਰਨ ਪਿੰਡ ਵਾਸੀਆਂ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਪੰਜਵੇਂ ਦਿਨ ਪਰਿਵਾਰਾਂ ਦੇ ਹੱਕ ਵਿਚ ਧਰਨੇ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੀ ਹਾਜ਼ਰੀ ਲਗਵਾਈ । ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਕਾਕਾ ਸਿੰਘ ਕੋਟੜਾ ਵਿਸ਼ੇਸ਼ ਤੌਰ ’ਤੇ ਸਾਥੀਆ ਸਮੇਤ ਧਰਨਾ ਸਥਾਨ ’ਤੇ ਪਹੁੰਚੇ। ਆਗੂਆਂ ਨੇ ਪੀੜਤ ਮਹਿਰਾ ਸਿੱਖ ਪਰਿਵਾਰਾਂ ਨਾਲ ਇੱਕਜੁੱਟਤਾ ਪ੍ਰਗਟਾਉਂਦਿਆਂ ਪ੍ਰਸ਼ਾਸਨ ਤੋਂ ਤੁਰੰਤ ਇਨਸਾਫ਼ ਦੀ ਮੰਗ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਗਰੀਬ ਪਰਿਵਾਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਧਰਨਾਕਾਰੀਆਂ ਅਤੇ ਪਹੁੰਚੇ ਆਗੂਆਂ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਅੱਜ ਪੰਜਵਾ ਦਿਨ ਬੀਤ ਜਾਣ ਦੇ ਬਾਵਜੂਦ ਪ੍ਰਸ਼ਾਸਨ ਦੇ ਕਿਸੇ ਵੀ ਉੱਚ ਅਧਿਕਾਰੀ ਨੇ ਪੀੜਤ ਪਰਿਵਾਰਾਂ ਦੀ ਸਾਰ ਨਹੀਂ ਲਈ। ਇਸ ਦੌਰਾਨ ਸੰਘਰਸ਼ ਕਮੇਟੀ ਨੇ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਬ ਤਹਿਸੀਲ ਕੰਪਲੈਕਸ ਭਗਤਾ ਭਾਈਕਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਕਮੇਟੀ ਆਗੂਆਂ ਨੇ ਦੱਸਿਆ ਕਿ ਸਰਕਾਰ ਦੀ ਬੇਪ੍ਰਵਾਹੀ ਤੋ ਸਾਫ਼ ਜ਼ਾਹਿਰ ਹੋ ਰਿਹਾ ਕਿ ਗ਼ਰੀਬਾਂ ਨਾਲ ਧੱਕੇਸ਼ਾਹੀ ਕਰਨ ਵਿੱਚ ਹੇਠਾਂ ਤੋ ਉੱਪਰ ਤੱਕ ਸਾਰਾ ਤਾਣਾ-ਬਾਣਾ ਇੱਕ ਹੀ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਲਈ ਜੇਕਰ ਕੋਈ ਠੋਸ ਕਾਰਵਾਈ ਕਰਨ ਲਈ ਵੱਡਾ ਫੈਸਲਾ ਲੈਣਾ ਪਿਆ ਤਾ ਲਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਜਿੰਨਾਂ ਚਿਰ ਟੈਂਕੀ ’ਤੇ ਡਟੇ ਪੀੜਤ ਪਰਿਵਾਰਾਂ ਨੂੰ ਬਣਦਾ ਹੱਕ ਅਤੇ ਇਨਸਾਫ਼ ਨਹੀਂ ਮਿਲ ਜਾਂਦਾ, ਉਦੋਂ ਤੱਕ ਉਹ ਟੈਂਕੀ ਤੋਂ ਹੇਠਾਂ ਨਹੀਂ ਉੱਤਰਨਗੇ ਅਤੇ ਇਹ ਧਰਨਾ ਦਿਨ-ਰਾਤ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਉੱਧਰ ਦੂਜੀ ਧਿਰ ਅੱਜ ਵੀ ਆਪਣੇ ਆਪ ਨੂੰ ਕਾਨੂੰਨੀ ਤੌਰ ਤੇ ਸਹੀ ਸਾਬਤ ਕਰ ਰਹੀ ਹੈ। ਦੂਜੇ ਧਿਰ ਦਾ ਮੁੜ ਉਹੀ ਕਹਿਣਾ ਹੈ ਕਿ ਸਾਡੇ ਉੱਪਰ ਲਗਾਏ ਜਾ ਰਹੇ ਦੋਸ਼ ਝੂਠੇ ਅਤੇ ਬੇ-ਬੁਨਿਆਦ ਹਨ। ਉਨ੍ਹਾਂ ਕਿਹਾ ਕਿ ਕੁੱਝ ਰਾਜਸੀ ਆਗੂਆਂ ਦੀ ਸ਼ਹਿ ਉੱਪਰ ਉਨ੍ਹਾਂ ਨੂੰ ਸਮਾਜ ਵਿਚ ਜ਼ਲੀਲ ਅਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਤਿੰਨ ਥਾਵਾਂ ਤੋਂ ਇਕ ਔਰਤ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਬਠਿੰਡਾ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਲੰਘੇ ਦੋ ਹਫ਼ਤਿਆਂ ਤੋਂ ਠੱਪ ਮੰਡੀਆਂ ’ਚ ਰੁਲੇ ਕਿਸਾਨ ਕਿਸਾਨ ਆਪਣਾ ਝੋਨਾ ਦੋ ਕਿੱਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।