20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ‘ਅਰਨ ਵਾਈਲ ਲਰਨ’ ਪਾਲਿਸੀ ਤਹਿਤ ‘ਹਸਤਕਲਾ 3’ ਪ੍ਰਦਰਸ਼ਨੀ ਲਗਾਈ

ਤਲਵੰਡੀ ਸਾਬੋ, 19 ਨਵੰਬਰ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਤੇ ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਚਲਾਈ ਜਾ ਰਹੀ ‘ਅਰਨ ਵਾਈਲ ਲਰਨ’ ਪਾਲਿਸੀ ਤਹਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਇਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ। ਇਸ ਤਹਿਤ ਕਾਲਜ ਦੇ ਬੇਬੇ ਨਾਨਕੀ ਜੀ ਹੋਮ ਸਾਇੰਸ ਵਿਭਾਗ ਵਲੋਂ ਹੋਮ ਸਾਇੰਸ ਲੈਬ ਵਿਖੇ ‘ਸਖੀ ਸਹੇਲੀ’ ਬ੍ਰਾਂਡ ਦੇ ਬੈਨਰ ਹੇਠ ‘ਹਸਤਕਲਾ 3’ ਪ੍ਰਦਰਸ਼ਨੀ ਲਗਾਈ ਗਈ।

ਅਜੀਤ ਡੈਸਕ 20-11-2026
ਤਲਵੰਡੀ ਸਾਬੋ, 19 ਨਵੰਬਰ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਤੇ ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਚਲਾਈ ਜਾ ਰਹੀ ‘ਅਰਨ ਵਾਈਲ ਲਰਨ’ ਪਾਲਿਸੀ ਤਹਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਇਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ। ਇਸ ਤਹਿਤ ਕਾਲਜ ਦੇ ਬੇਬੇ ਨਾਨਕੀ ਜੀ ਹੋਮ ਸਾਇੰਸ ਵਿਭਾਗ ਵਲੋਂ ਹੋਮ ਸਾਇੰਸ ਲੈਬ ਵਿਖੇ ‘ਸਖੀ ਸਹੇਲੀ’ ਬ੍ਰਾਂਡ ਦੇ ਬੈਨਰ ਹੇਠ ‘ਹਸਤਕਲਾ 3’ ਪ੍ਰਦਰਸ਼ਨੀ ਲਗਾਈ ਗਈ। ਇਸ ਤੋਂ ਪਹਿਲਾਂ ਲਗਾਈ ਗਈ ਵਿਸ਼ੇਸ਼ ਵਰਕਸ਼ਾਪ ਦੌਰਾਨ ਵਿਦਿਆਰਥਣਾਂ ਵੱਲੋਂ ਆਪਣੇ ਹੱਥੀਂ ਤਿਆਰ ਕੀਤੀਆਂ ਖ਼ੂਬਸੂਰਤ ਕਲਾਕ੍ਰਿਤੀਆਂ ਅਤੇ ਘਰੇਲੂ ਸਜਾਵਟੀ ਵਸਤਾਂ ਦੀਆਂ ਪ੍ਰਭਾਵਸ਼ਾਲੀ ਸਟਾਲਾਂ ਲਗਾਈਆਂ ਗਈਆਂ। ਇਸ ਦੇ ਨਾਲ ਹੀ ਵਿਦਿਆਰਥਣਾਂ ਨੇ ‘ਮਾਈ ਕੈਫੇਟੇਰੀਆ’ ਸਟਾਲ ਅਧੀਨ ਸੁਆਦੀ ਅਤੇ ਤਾਜ਼ਾ ਪਕਵਾਨ ਖ਼ੁਦ ਤਿਆਰ ਕਰਕੇ ਪੇਸ਼ ਕੀਤੇ। ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਹਨਾਂ ਸਟਾਲਾਂ ਤੋਂ ਵੱਧ-ਚੜ੍ਹ ਕੇ ਖ਼ਰੀਦਦਾਰੀ ਕੀਤੀ ਅਤੇ ਵਿਦਿਆਰਥਣਾਂ ਦੇ ਹੁਨਰ ਤੇ ਸੁਆਦੀ ਪਕਵਾਨਾਂ ਦਾ ਭਰਪੂਰ ਆਨੰਦ ਮਾਣਿਆ। ਇਹ ਪੂਰਾ ਆਯੋਜਨ ਕਾਲਜ ਦੇ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਦੀ ਰਹਿਨੁਮਾਈ ਹੇਠ ਸਫਲਤਾਪੂਰਵਕ ਨੇਪਰੇ ਚੜ੍ਹਿਆ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਤਮ-ਨਿਰਭਰ ਬਣਾਉਣ ਵਾਲੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦਾ ਧੰਨਵਾਦ ਕੀਤਾ। ਪ੍ਰਦਰਸ਼ਨੀ ਦੇ ਸਮੁੱਚੇ ਪ੍ਰਬੰਧਨ ‘ਚ ਹੋਮ ਸਾਇੰਸ ਵਿਭਾਗ ਦੇ ਮੁਖੀ ਪ੍ਰੋਫੈਸਰ ਸ਼ਾਲਿਨੀ ਸਹਿਗਲ ਅਤੇ ਪ੍ਰੋਫੈਸਰ ਰਾਜਵੀਰ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ। ਸਮਾਪਤੀ ਵਿਚ ਕਾਲਜ ਪ੍ਰਸ਼ਾਸਨ ਵਲੋਂ ਭਾਗ ਲੈਣ ਵਾਲੀਆਂ ਸਮੂਹ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਕਮਿਸ਼ਨਰ ਨਗਰ ਨਿਗਮ ਵਲੋਂ ਸਵੈ ਗਣਨਾ ਸਬੰਧੀ ਪੋਸਟਰ ਜਾਰੀ ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੇਵਾ-ਮੁਕਤ ਕਰਮਚਾਰ... ਅਗਲੀ ਖ਼ਬਰ ਸ਼੍ਰੀ ਖਾਟੂ ਸ਼ਿਆਮ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਸਾਰਾ ਸ਼ਹਿਰ ਖਾਟੂ ਸ਼ਿਆਮ ਜੀ ਦੇ ਜੈਕਾਰਿਆਂ ਨਾਲ ਗੂੰਜਿਆ, ਥਾਂ-ਥਾਂ ਲਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।