ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਮੀਟਿੰਗ
ਰਾਮਪੁਰਾ ਫੂਲ, 19 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਰਾਮਪੁਰਾ ਫੂਲ ਦੀ ਪ੍ਰਧਾਨਗੀ ’ਚ ਹੋਈ। ਇਸ ਮੌਕੇ ਵੱਖ- ਵੱਖ ਆਗੂ ਬੁਲਾਰਿਆਂ ਨੇ ਦੱਸਿਆ ਕਿ ਆਊਟਸੋਰਸ ਜਥੇਬੰਦੀ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਦੀਆਂ ਮੰਗਾਂ ਅਤੇ ਮਸਲਿਆਂ ਦੇ ਨਾਲ ਸਬੰਧਿਤ ਮੀਟਿੰਗਾਂ ਵਾਰ-ਵਾਰ ਸਿਹਤ ਮੰਤਰੀ ਪੰਜਾਬ, ਮਾਣਯੋਗ ਵਿੱਤ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਕੈਬਨਿਟ ਸਬ-ਕਮੇਟੀ ਅਤੇ ਸਿਹਤ ਵਿਭਾਗ ਦੇ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਡਾਇਰੈਕਟਰ ਐੱਨ.
ਰਾਮਪੁਰਾ ਫੂਲ, 19 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਰਾਮਪੁਰਾ ਫੂਲ ਦੀ ਪ੍ਰਧਾਨਗੀ ’ਚ ਹੋਈ। ਇਸ ਮੌਕੇ ਵੱਖ- ਵੱਖ ਆਗੂ ਬੁਲਾਰਿਆਂ ਨੇ ਦੱਸਿਆ ਕਿ ਆਊਟਸੋਰਸ ਜਥੇਬੰਦੀ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਦੀਆਂ ਮੰਗਾਂ ਅਤੇ ਮਸਲਿਆਂ ਦੇ ਨਾਲ ਸਬੰਧਿਤ ਮੀਟਿੰਗਾਂ ਵਾਰ-ਵਾਰ ਸਿਹਤ ਮੰਤਰੀ ਪੰਜਾਬ, ਮਾਣਯੋਗ ਵਿੱਤ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਕੈਬਨਿਟ ਸਬ-ਕਮੇਟੀ ਅਤੇ ਸਿਹਤ ਵਿਭਾਗ ਦੇ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਡਾਇਰੈਕਟਰ ਐੱਨ.ਐੱਚ.ਐੱਮ ਚੰਡੀਗੜ੍ਹ ਵਿਖੇ ਮੀਟਿੰਗਾਂ ਵੀ ਲਗਾ ਚੁੱਕੇ ਹਨ। ਪਰ ਪੰਜਾਬ ਸਰਕਾਰ ਜਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਇਹਨਾਂ ਆਊਟਸੋਰਸ (ਕੱਚੇ ਕਾਮਿਆਂ) ਨੂੰ ਪੱਕੇ ਕਰਨ ਲਈ ਲਗਾਤਾਰ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਰਕੇ ਪੰਜਾਬ ਦੇ ਸਿਹਤ ਵਿਭਾਗ ਦੇ ਸਮੂਹ ਆਊਟਸੋਰਸ (ਕੱਚੇ ਕਾਮਿਆਂ ) ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੀ ਸੂਬਾ ਕਮੇਟੀ ਅਹੁਦੇਦਾਰਾਂ ਵਲੋਂ 1 ਦਸੰਬਰ 2026 ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਵਿਚ ਸਿਹਤ ਵਿਭਾਗ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਸਮੂਹ ਕੱਚੇ ਕਾਮੇ ਭਰਵੀਂ ਗਿਣਤੀ ਵਿਚ ਸਿਹਤ ਮੰਤਰੀ ਦੀ ਕੋਠੀ ਅੱਗੇ ਪਹੁੰਚਣਗੇ। ਇਸ ਮੌਕੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ, ਸੂਬਾ ਜਥੇਬੰਦਕ ਸਕੱਤਰ ਹਰਪਾਲ ਸਿੰਘ ਪਟਿਆਲਾ, ਸੂਬਾ ਆਰਗੇਨਾਈਜ਼ਰ ਜਤਿੰਦਰ ਸਿੰਘ, ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਵਿੱਕੀ, ਸੂਬਾ ਦਫ਼ਤਰ ਸਕੱਤਰ ਜਗਮੀਤ ਸਿੰਘ, ਸੂਬਾ ਸਲਾਹਕਾਰ ਗੁਰਦੀਪ ਸਿੰਘ ਬਰਨਾਲਾ, ਸੂਬਾ ਪੈੱ੍ਰਸ ਸਕੱਤਰ ਯਾਦਵਿੰਦਰ ਸਿੰਘ ਠੀਕਰੀਵਾਲ, ਉਪਕਾਰ ਸਿੰਘ, ਸਰਬਜੀਤ ਸਿੰਘ ਪਟਿਆਲਾ, ਸੂਬਾ ਵਿੱਤ ਸਕੱਤਰ ਨਾਜਰ ਸਿੰਘ ਮਾਨਸਾ, ਵਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ।