19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸੁਖਦੇਵ ਚਹਿਲ ਤੇ ਰੁਪਿੰਦਰ ਬਿੰਦਰਾ ਨੇ ਕੀਤੀ ਮੁਲਾਕਾਤ

ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਬਠਿੰਡਾ ਵਿਖੇ ਕਾਂਗਰਸੀ ਆਗੂ ਸੁਖਦੇਵ ਸਿੰਘ ਚਹਿਲ ਤੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਪ੍ਰੈੱਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਲੰਬੀ ਵਿਚਾਰ-ਚਰਚਾ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਹਲਕਿਆਂ ਅਤੇ ਸ਼ਹਿਰ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਟਕਸਾਲੀ ਕਾਂਗਰਸੀ ਪਰਿਵਾਰ ਹਨ, ਜਿਨ੍ਹਾਂ ਨੂੰ ਸਰਕਾਰ ਆਉਣ ‘ਤੇ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।

ਚਰਨਜੀਤ ਸਿੰਘ ਚੰਨੀ ਨੂੰ ਮਿਲਣ ਸਮੇਂ ਰੁਪਿੰਦਰ ਬਿੰਦਰਾ ਤੇ ਸੁਖਦੇਵ ਸਿੰਘ ਚਹਿਲ। ਅਜੀਤ ਤਸਵੀਰ 20-11-2026
ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਬਠਿੰਡਾ ਵਿਖੇ ਕਾਂਗਰਸੀ ਆਗੂ ਸੁਖਦੇਵ ਸਿੰਘ ਚਹਿਲ ਤੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਪ੍ਰੈੱਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਲੰਬੀ ਵਿਚਾਰ-ਚਰਚਾ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਹਲਕਿਆਂ ਅਤੇ ਸ਼ਹਿਰ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਟਕਸਾਲੀ ਕਾਂਗਰਸੀ ਪਰਿਵਾਰ ਹਨ, ਜਿਨ੍ਹਾਂ ਨੂੰ ਸਰਕਾਰ ਆਉਣ ‘ਤੇ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸੁਖਦੇਵ ਸਿੰਘ ਚਹਿਲ ਅਤੇ ਰੁਪਿੰਦਰ ਬਿੰਦਰਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗਰਾਊਂਡ ਪੱਧਰ ‘ਤੇ ਜੁੜੇ ਹੋਏ ਲੀਡਰ ਹਨ, ਜਿਨ੍ਹਾਂ ਦੀ ਸੋਚ ਕਾਂਗਰਸ ਦੀ ਮਜ਼ਬੂਤੀ ਅਤੇ ਟਕਸਾਲੀ ਪਰਿਵਾਰਾਂ ਨੂੰ ਅੱਗੇ ਲਿਆਉਣਾ ਹੈ, ਜਿਸ ਨਾਲ ਹਰ ਕਾਂਗਰਸੀ ਆਗੂ ਦਾ ਹੌਸਲਾ ਵੱਧਦਾ ਹੈ। ਉਨ੍ਹਾਂ ਕਿਹਾ ਕਿ ‘ਜਵਾਨੀ ਸੰਭਾਲ ਯਾਤਰਾ’ ਨੂੰ ਮਿਲੇ ਭਰਵੇਂ ਸਮਰਥਨ ਨੇ ਕਾਂਗਰਸ ਦੀ ਸਰਕਾਰ ਦਾ ਮੁੱਢ ਬੰਨ੍ਹ ਦਿੱਤਾ ਹੈ। ਕਾਂਗਰਸੀ ਆਗੂਆਂ ਨੇ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਚਰਨਜੀਤ ਸਿੰਘ ਚੰਨੀ ਨੂੰ ਬਤੌਰ ਮੁੱਖ ਮੰਤਰੀ ਉਮੀਦਵਾਰ ਸਾਹਮਣੇ ਲਿਆ ਕੇ ਚੋਣਾਂ ਲੜੀਆਂ ਜਾਣ ਤਾਂ ਜੋ ਕਾਂਗਰਸ ਦੀ ਸਰਕਾਰ ਬਣੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਯਤਨ ਸ਼ੁਰੂ ਹੋਣ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬੀ ਪਿਆਰ ਕਰਦੇ ਹਨ। ਪਿਛਲੀ ਸਰਕਾਰ ਸਮੇਂ ਉਨ੍ਹਾਂ ਵਲੋਂ ਬਿਜਲੀ ਦੇ ਘਟਾਏ ਰੇਟ ਤੇ ਮੁਆਫ਼ ਕੀਤੇ ਪੁਰਾਣੇ ਬਕਾਏ ਕਰਕੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਸੀ, ਜਿਸ ਕਰਕੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਜੇਕਰ ਚੰਨੀ ਅੱਗੇ ਆਉਂਦੇ ਹਨ ਤਾਂ ਕਾਂਗਰਸ ਨੂੰ ਵੱਡੀ ਬੜ੍ਹਤ ਮਿਲੇਗੀ ਤੇ ਸਰਕਾਰ ਵੀ ਬਣੇਗੀ।
ਪਿਛਲੀ ਖ਼ਬਰ ਭਗਤ ਨਾਮਦੇਵ ਘੁਮਾਣ ਯਾਤਰਾ ਹਜ਼ੂਰ ਸਾਹਿਬ ਤੋਂ ਪੰਜਾਬ ’ਚ ਪਹੁੰਚੀ ਅਗਲੀ ਖ਼ਬਰ ਗੋਡਿਆਂ ਦੀ ਰੋਬੋਟਿਕ ਸਰਜਰੀ ਕਰਵਾਉਣ ਤੋਂ ਬਾਅਦ ਜਸਵੀਰ ਕੌਰ ਨੂੰ ਮਿਲੀ ਦਰਦ ਤੋਂ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।