ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਜੱਲੂਪੁਰ ਖੇੜਾ ਪੁੱਜਣ ਸੰਗਤਾਂ- ਡਾ. ਪ੍ਰਗਟ ਸਿੰਘ ਵਿਰਕ
ਬਠਿੰਡਾ, 20 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਨੇ ਸਮੂਹ ਸਿੱਖ ਸੰਗਤਾਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪਾਰਟੀ ਦੇ ਮੁਖੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿਖੇ ਪਹੁੰਚ ਕੇ ਆਪਣੀ ਸ਼ਰਧਾ ਅਤੇ ਸਤਿਕਾਰ ਭੇਟ ਕਰਨ।
ਅਜੀਤ ਡੈਸਕ
21-11-2026