20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਿਰਕੀ ਬਾਜ਼ਾਰ ’ਚ ਇਮਾਰਤ ਢਾਹੁਣ ਪਹੁੰਚੀ ਨਿਗਮ ਦੀ ਟੀਮ ਦਾ ਹੋਇਆ ਵਿਰੋਧ, ਜੇ.ਸੀ.ਬੀ. ਅੱਗੇ ਬੈਠੇ ਕਾਂਗਰਸੀ ਕੌਂਸਲਰ

ਬਠਿੰਡਾ, 20 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸ਼ਹਿਰ ਦੇ ਸਿਰਕੀ ਬਾਜ਼ਾਰ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਦੇ ਏਟੀਪੀ ਮਨੋਜ ਕੁਮਾਰ, ਅੰਕੁਸ਼ ਕੁਮਾਰ, ਏਟੀਪੀ ਦਵਿੰਦਰਪਾਲ ਸਿੰਘ ਅਤੇ ਇੰਸਪੈਕਟਰ ਨਵਦੀਪ ਸਿੰਘ ਸਮੇਤ ਪੁਲਿਸ ਮੁਲਾਜ਼ਮ ਉਸਾਰੀ ਅਧੀਨ ਇਮਾਰਤ ਖ਼ਿਲਾਫ਼ ਕਾਰਵਾਈ ਕਰਨ ਲਈ ਜੇਸੀਬੀ ਮਸ਼ੀਨ ਲੈ ਕੇ ਪਹੁੰਚ ਗਏ। ਨਿਗਮ ਦੀ ਕਾਰਵਾਈ ਦਾ ਪਤਾ ਲੱਗਦਿਆਂ ਹੀ ਇਮਾਰਤ ਮਾਲਕ ਅਤੇ ਦੁਕਾਨਦਾਰ ਇਕੱਠੇ ਹੋ ਗਏ ਅਤੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਅਜੀਤ ਡੈਸਕ 21-11-2026
ਬਠਿੰਡਾ, 20 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸ਼ਹਿਰ ਦੇ ਸਿਰਕੀ ਬਾਜ਼ਾਰ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਦੇ ਏਟੀਪੀ ਮਨੋਜ ਕੁਮਾਰ, ਅੰਕੁਸ਼ ਕੁਮਾਰ, ਏਟੀਪੀ ਦਵਿੰਦਰਪਾਲ ਸਿੰਘ ਅਤੇ ਇੰਸਪੈਕਟਰ ਨਵਦੀਪ ਸਿੰਘ ਸਮੇਤ ਪੁਲਿਸ ਮੁਲਾਜ਼ਮ ਉਸਾਰੀ ਅਧੀਨ ਇਮਾਰਤ ਖ਼ਿਲਾਫ਼ ਕਾਰਵਾਈ ਕਰਨ ਲਈ ਜੇਸੀਬੀ ਮਸ਼ੀਨ ਲੈ ਕੇ ਪਹੁੰਚ ਗਏ। ਨਿਗਮ ਦੀ ਕਾਰਵਾਈ ਦਾ ਪਤਾ ਲੱਗਦਿਆਂ ਹੀ ਇਮਾਰਤ ਮਾਲਕ ਅਤੇ ਦੁਕਾਨਦਾਰ ਇਕੱਠੇ ਹੋ ਗਏ ਅਤੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੌਕੇ ‘ਤੇ ਪਹੁੰਚੇ ਕਾਂਗਰਸੀ ਕੌਂਸਲਰ ਸੰਦੀਪ ਕੁਮਾਰ ਬੌਬੀ ਨੇ ਜੇਸੀਬੀ ਮਸ਼ੀਨ ਅੱਗੇ ਬੈਠ ਕੇ ਕਾਰਵਾਈ ਰੋਕ ਦਿੱਤੀ। ਉਨ੍ਹਾਂ ਨਾਲ ਕਾਂਗਰਸੀ ਆਗੂ ਸੋਨੂੰ ਸੈਣੀ ਵੀ ਮੌਜੂਦ ਸਨ। ਦੁਕਾਨਦਾਰਾਂ ਨੇ ਵੀ ਕੌਂਸਲਰ ਦੇ ਹੱਕ ਵਿਚ ਨਾਅਰੇਬਾਜ਼ੀ ਕਰਦੇ ਹੋਏ ਇੱਥੋਂ ਤੱਕ ਕਿ ਬਾਜ਼ਾਰ ਤੱਕ ਬੰਦ ਕਰਨ ਦਾ ਐਲਾਨ ਕਰ ਦਿੱਤਾ। ਕੌਂਸਲਰ ਸੰਦੀਪ ਬੌਬੀ ਨੇ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ‘ਤੇ ਇਮਾਰਤਾਂ ਦੇ ਨਕਸ਼ੇ ਪਾਸ ਕਰਵਾਉਣ ਦੇ ਨਾਂ ‘ਤੇ ਕਥਿਤ ਭ੍ਰਿਸ਼ਟਾਚਾਰ ਕਰਨ ਅਤੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ‘ਤੇ ਇਮਾਰਤ ਨਹੀਂ ਢਾਹੁਣ ਦਿੱਤੀ ਜਾਵੇਗੀ। ਦੂਜੇ ਪਾਸੇ ਇਮਾਰਤ ਮਾਲਕ ਦਾ ਦਾਅਵਾ ਸੀ ਕਿ ਉਸ ਨੇ ਨਕਸ਼ਾ ਮਨਜ਼ੂਰ ਕਰਵਾਉਣ ਉਪਰੰਤ ਸਰਕਾਰੀ ਫ਼ੀਸ ਜਮਾਂ ਕਰਵਾ ਕੇ ਉਸਾਰੀ ਸ਼ੁਰੂ ਕੀਤੀ ਸੀ ਅਤੇ ਉਸ ਨੂੰ ਕੋਈ ਨੋਟਿਸ ਵੀ ਨਹੀਂ ਦਿੱਤਾ ਗਿਆ। ਉਧਰ, ਸਹਾਇਕ ਟਾਊਨ ਪਲਾਨਰ ਦਵਿੰਦਰਪਾਲ ਸ਼ਰਮਾ ਨੇ ਕਿਹਾ ਕਿ ਮਾਲਕ ਵੱਲੋਂ ਮਨਜ਼ੂਰਸ਼ੁਦਾ ਨਕਸ਼ੇ ਤੋਂ ਵੱਧ ਉਸਾਰੀ ਕੀਤੀ ਗਈ ਸੀ, ਜਿਸ ਕਾਰਨ ਕਾਰਵਾਈ ਕੀਤੀ ਜਾ ਰਹੀ ਸੀ। ਉਨ੍ਹਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਕਾਫ਼ੀ ਦੇਰ ਚੱਲੇ ਹੰਗਾਮੇ ਤੋਂ ਬਾਅਦ ਨਿਗਮ ਦੀ ਟੀਮ ਬਿਨਾਂ ਕਾਰਵਾਈ ਕੀਤੇ ਵਾਪਸ ਪਰਤਣਾ ਪਿਆ।
ਪਿਛਲੀ ਖ਼ਬਰ ‘ਸ੍ਰੀ ਸ਼ਾਮ ਲਾਲ ਅਕਲ੍ਹੀਏ ਵਾਲੇ’ ਨਮਿਤ ਗਰੁੜ ਪੁਰਾਣ ਦੇ ਪਾਠ ਦਾ ਭੋਗ ਕੱਲ੍ਹ ਅਗਲੀ ਖ਼ਬਰ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਜੱਲੂਪੁਰ ਖੇੜਾ ਪੁੱਜਣ ਸੰਗਤਾਂ- ਡਾ. ਪ੍ਰਗਟ ਸਿੰਘ ਵਿਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।