ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਵਾਲੀ ਸਖੀ ਟੀਮ ਦਾ ਗੋਪਾਲ ਸਿੰਘ ਕੋਟਫੱਤਾ ਵਲੋਂ ਸਨਮਾਨ
ਸੰਗਤ ਮੰਡੀ, 20 ਨਵੰਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਗਹਿਰੀ ਬੁੱਟਰ ਵਿਖੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਅਧੀਨ ਲਾਭਪਾਤਰੀ ਔਰਤਾਂ ਦੇ ਫਾਰਮ ਭਰਨ ਦੀ ਜ਼ਿੰਮੇਵਾਰੀ ਨਿਭਾਉਣ ਵਾਲੀ ਸਖੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਸਖੀ ਟੀਮ ਦੇ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।
ਅਜੀਤ ਡੈਸਕ
21-11-2026