22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹਲਕਾ ਭੁੱਚੋ ’ਚ ਸੱਤਪਾਲ ਸਿੰਘ ਸਿਵੀਆਂ ਨੇ ਚੋਣ ਮੁਹਿੰਮ ਭਖਾਈ

ਮਹਿਮਾ ਸਰਜਾ, 21 ਨਵੰਬਰ (ਬਲਦੇਵ ਸੰਧੂ)- ਪੰਜਾਬ ਵਿਧਾਨ ਸਭਾ ਦੀਆਂ 2027 ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਹਲਕਾ ਭੁੱਚੋ ਮੰਡੀ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਸੱਤਪਾਲ ਸਿੰਘ ਸਿਵੀਆਂ ਨੇ ਪਿੰਡ ਗੰਗਾ ਵਿਖੇ ਚੋਣ ਪ੍ਰਚਾਰ ਕਰਦਿਆਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਜਥੇਬੰਦੀ ਦੀ ਵਿਚਾਰਧਾਰਾ ਨਾਲ ਜੁੜਨ ਦਾ ਸੱਦਾ ਦਿੱਤਾ।

ਅਜੀਤ ਡੈਸਕ 22-11-2026
ਮਹਿਮਾ ਸਰਜਾ, 21 ਨਵੰਬਰ (ਬਲਦੇਵ ਸੰਧੂ)- ਪੰਜਾਬ ਵਿਧਾਨ ਸਭਾ ਦੀਆਂ 2027 ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਹਲਕਾ ਭੁੱਚੋ ਮੰਡੀ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਸੱਤਪਾਲ ਸਿੰਘ ਸਿਵੀਆਂ ਨੇ ਪਿੰਡ ਗੰਗਾ ਵਿਖੇ ਚੋਣ ਪ੍ਰਚਾਰ ਕਰਦਿਆਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਜਥੇਬੰਦੀ ਦੀ ਵਿਚਾਰਧਾਰਾ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਯੂਥ ਮੀਤ ਪ੍ਰਧਾਨ ਕਰਨਵੀਰ ਸਿੰਘ ਬਰਾੜ, ਸੀਨੀਅਰ ਆਗੂ ਜਥੇਦਾਰ ਰੇਸ਼ਮ ਸਿੰਘ ਬਲਾਹੜ ਮਹਿਮਾ, ਇਸਤਰੀ ਵਿੰਗ ਦੀ ਸੀਨੀਅਰ ਆਗੂ ਬੀਬੀ ਪਰਮਜੀਤ ਕੌਰ ਕਿਲੀ ਨਿਹਾਲ ਸਿੰਘ ਵਾਲਾ ਅਤੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਖ਼ਾਲਸਾ ਨੇ ਵੀ ਸੰਬੋਧਨ ਕਰਦਿਆਂ ਲੋਕਾਂ ਨੂੰ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ। ਸੱਤਪਾਲ ਸਿੰਘ ਸਿਵੀਆਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੀ ਲਾਹਨਤ ਕਾਰਨ ਦਿਨੋ-ਦਿਨ ਮੌਤ ਦੇ ਮੂੰਹ ਵਿਚ ਜਾ ਰਹੀ ਹੈ, ਪਰ ਸੂਬੇ ਦੀ ਸੱਤਾ ‘ਤੇ ਕਾਬਜ਼ ਰਹੀਆਂ ਸਿਆਸੀ ਧਿਰਾਂ ਇਸ ਗੰਭੀਰ ਸੰਕਟ ਦਾ ਠੋਸ ਹੱਲ ਕੱਢਣ ਵਿਚ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਆਰਥਿਕਤਾ ਨੂੰ ਦਰਪੇਸ਼ ਚੁਨੌਤੀਆਂ ਸਿਰਫ਼ ਸਿਆਸੀ ਬਿਆਨਬਾਜ਼ੀ ਨਾਲ ਹੱਲ ਨਹੀਂ ਹੋਣੀਆਂ, ਸਗੋਂ ਇਮਾਨਦਾਰ ਨੀਅਤ ਅਤੇ ਦ੍ਰਿੜ੍ਹ ਇਰਾਦੇ ਵਾਲੀ ਲੋਕ ਪੱਖੀ ਰਾਜਨੀਤੀ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮੰਤਵ ਮਹਿਜ਼ ਸੱਤਾ ਦੀ ਕੁਰਸੀ ਹਾਸਲ ਕਰਨਾ ਨਹੀਂ, ਬਲਕਿ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰਾ ਉੱਤਰਦਿਆਂ ਇਮਾਨਦਾਰੀ ਨਾਲ ਲੋਕ ਸੇਵਾ ਕਰਨਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਹੋਣਾ ਹੈ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਪਾਰਟੀ ਮੁਖੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਦੀ ਇੰਟਰਡਿਸਿਪਲਨਰੀ ਸਾਇੰਸ ਰੈਂਕਿੰਗ 2027 ਵਿਚ ਮਿਲਿਆ 251–300 ਗਲੋਬਲ ਰੈਂਕ ਬੈਂਡ ਅਗਲੀ ਖ਼ਬਰ ਲੱਖਾ ਸਿਧਾਣਾ ਵਲੋਂ ਹਲਕਾ ਮੌੜ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।