21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੜਕ ਹਾਦਸੇ ਦੌਰਾਨ ਨੌਜਵਾਨ ਲੜਕੀ ਗੰਭੀਰ ਜ਼ਖ਼ਮੀ

ਬਠਿੰਡਾ , 21 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਬਠਿੰਡਾ ਮੁਕਤਸਰ ਰੋਡ ’ ਤੇ ਇਕ ਟਰੱਕ ਦੀ ਐਕਟਿਵਾ ਨਾਲ ਟੱਕਰ ਹੋ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਗੰਭੀਰ ਜ਼ਖ਼ਮੀ ਹੋ ਗਈ । ਲੜਕੀ ਦੀ ਇਸ ਘਟਨਾ ਵਿਚ ਲੱਤ ਬੁਰੀ ਤਰ੍ਹਾਂ ਕੁਚਲੀ ਗਈ ।

ਅਜੀਤ ਡੈਸਕ 22-11-2026
ਬਠਿੰਡਾ , 21 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਬਠਿੰਡਾ ਮੁਕਤਸਰ ਰੋਡ ’ ਤੇ ਇਕ ਟਰੱਕ ਦੀ ਐਕਟਿਵਾ ਨਾਲ ਟੱਕਰ ਹੋ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਗੰਭੀਰ ਜ਼ਖ਼ਮੀ ਹੋ ਗਈ । ਲੜਕੀ ਦੀ ਇਸ ਘਟਨਾ ਵਿਚ ਲੱਤ ਬੁਰੀ ਤਰ੍ਹਾਂ ਕੁਚਲੀ ਗਈ । ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਸੰਦੀਪ ਗਿੱਲ ਸਹਾਰਾ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ ਤੇ ਪਹੁੰਚੀ । ਗੰਭੀਰ ਜ਼ਖ਼ਮੀ ਲੜਕੀ ਨੂੰ ਸਹਾਰਾ ਟੀਮ ਮੈਂਬਰ ਸੰਦੀਪ ਗਿੱਲ ਨੇ ਉਸ ਨੂੰ ਚੁੱਕਿਆ ਅਤੇ ਐਂਬੂਲੈਂਸ ਵਿਚ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਪਹੁੰਚਾਇਆ । ਡਾਕਟਰ ਨੇ ਤੁਰੰਤ ਜ਼ਖਮੀ ਲੜਕੀ ਦਾ ਇਲਾਜ ਸ਼ੁਰੂ ਕਰ ਦਿੱਤਾ । ਲੜਕੀ ਗਗਨਦੀਪ ਕੌਰ (31) ਵਾਸੀ ਬਾਬਾ ਫ਼ਰੀਦ ਨਗਰ ਦੀ ਰਹਿਣ ਵਾਲੀ ਹੈ । ਸਹਾਰਾ ਮੈਂਬਰ ਨੇ ਦੱਸਿਆ ਕਿ ਟਰੱਕ ਡਰਾਇਵਰ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ ਸੀ ।
ਪਿਛਲੀ ਖ਼ਬਰ ਪਿੰਡ ਮਲੂਕਾ ਤੋਂ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਮਲੂਕਾ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਠੰਢ ਤੇ ਸ਼ੀਤ ਲਹਿਰ ਦੇ ਮਾੜੇ ਪ੍ਰਭਾਵ ਤੋਂ ਜ਼ਿਲ੍ਹਾ ਵਾਸੀ ਰਹਿਣ ਸਾਵਧਾਨ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।