ਸੂਬਾ ਪੱਧਰੀ ਖੇਡਾਂ ਮੁਕਾਬਲਿਆਂ ਵਿਚ ਬਠਿੰਡਾ ਦੇ ਦਿਵਿਆਂਗ ਵਿਦਿਆਰਥੀਆਂ ਨੇ ਜਿੱਤੇ ਤਗਮੇ, ਬਠਿੰਡਾ ਦਾ ਨਾਂਅ ਕੀਤਾ ਰੌਸ਼ਨ
ਬਠਿੰਡਾ, 21 ਨਵੰਬਰ (ਵੀਰਪਾਲ ਸਿੰਘ)- ਪੰਜਾਬ ਦੇ ਹੁਸ਼ਿਆਰਪੁਰ ਵਿਖੇ 19 ਅਤੇ 20 ਨਵੰਬਰ ਨੂੰ ਕਰਵਾਈਆਂ ਗਈਆਂ ਸੂਬਾ ਪੱਧਰੀ ਦਿਵਿਆਂਗ ਵਿਦਿਆਰਥੀਆਂ ਦੀਆਂ ਖੇਡ ਮੁਕਾਬਲਿਆਂ ਵਿਚ ਬਠਿੰਡਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਲ 10 ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਬਠਿੰਡਾ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
22-11-2026