21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਠਿੰਡਾ ਵਿਚ ਦੋ ਥਾਵਾਂ ਤੋਂ ਮੋਟਰ-ਸਾਈਕਲ ਚੋਰੀ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਬਠਿੰਡਾ, 21 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਸ਼ਹਿਰ ਵਿਚ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਿਆਂ ਵਿਚ ਵੱਖ-ਵੱਖ ਥਾਵਾਂ ਤੋਂ ਦੋ ਮੋਟਰ-ਸਾਈਕਲ ਚੋਰੀ ਹੋਣ ਸਬੰਧੀ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਹਨ।

ਅਜੀਤ ਡੈਸਕ 22-11-2026
ਬਠਿੰਡਾ, 21 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਸ਼ਹਿਰ ਵਿਚ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਿਆਂ ਵਿਚ ਵੱਖ-ਵੱਖ ਥਾਵਾਂ ਤੋਂ ਦੋ ਮੋਟਰ-ਸਾਈਕਲ ਚੋਰੀ ਹੋਣ ਸਬੰਧੀ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਪੁਲਿਸ ਅਧਿਕਾਰੀ ਕੁਲਬੀਰ ਕੌਰ ਅਨੁਸਾਰ ਜਗਜੀਤ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਕੋਟਸ਼ਮੀਰ, ਜ਼ਿਲ੍ਹਾ ਬਠਿੰਡਾ ਨੇ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ 16 ਨਵੰਬਰ ਨੂੰ ਉਹ ਆਪਣਾ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ 03 ਬੀਜੇ 9565 ਸਬਜ਼ੀ ਮੰਡੀ ਬਠਿੰਡਾ ਵਿਖੇ ਖੜ੍ਹਾ ਕਰਕੇ ਗਿਆ ਸੀ। ਜਦੋਂ ਉਹ ਵਾਪਸ ਆਇਆ ਤਾਂ ਉਸ ਦਾ ਮੋਟਰਸਾਈਕਲ ਉੱਥੋਂ ਗ਼ਾਇਬ ਸੀ। ਕਿਸੇ ਅਣਪਛਾਤੇ ਵਿਅਕਤੀ ਵਲੋਂ ਮੋਟਰ-ਸਾਈਕਲ ਚੋਰੀ ਕਰ ਲਿਆ ਗਿਆ ਸੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਕੇਸ ਦਰਜ ਕਰ ਲਿਆ ਹੈ। ਦੂਜੇ ਮਾਮਲੇ ਸਬੰਧੀ ਸਹਾਇਕ ਥਾਣੇਦਾਰ ਹਰਮੀਤ ਸਿੰਘ ਨੇ ਦੱਸਿਆ ਕਿ ਗੁਰਸੇਵਕ ਸਿੰਘ ਪੁੱਤਰ ਨੈਬ ਸਿੰਘ ਵਾਸੀ ਬੀੜ ਬਹਿਮਣ ਨੇ ਸ਼ਿਕਾਇਤ ਦਰਜ ਕਰਵਾਈ ਕਿ 19 ਨਵੰਬਰ ਨੂੰ ਕੋਈ ਅਣਪਛਾਤਾ ਵਿਅਕਤੀ ਮੈਕਸ ਹਸਪਤਾਲ ਬਠਿੰਡਾ ਦੇ ਬਾਹਰੋਂ ਉਸ ਦਾ ਮੋਟਰ-ਸਾਈਕਲ ਨੰਬਰ ਪੀ.ਬੀ.-03.ਬੀ.ਈ.-7791 ਚੋਰੀ ਕਰਕੇ ਲੈ ਗਿਆ। ਪੁਲਿਸ ਵਲੋਂ ਦੋਵਾਂ ਮਾਮਲਿਆਂ ਵਿਚ ਸ਼ਿਕਾਇਤਕਰਤਾਵਾਂ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮੇ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ, ਈ-ਰਿਕਸ਼ਾ ਚਾਲਕ ਮੌਕੇ ਤੋਂ ਫ਼ਰਾਰ ਅਗਲੀ ਖ਼ਬਰ -ਬਠਿੰਡਾ ਅਪਰਾਧਨਾਮਾ- ਬਠਿੰਡਾ ਪੁਲਿਸ ਵਲੋਂ ਇਕ ਔਰਤ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ ਵੱਖ-ਵੱਖ ਥਾਵਾਂ ਤੋਂ 34.97 ਗ੍ਰਾਮ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।