ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਰਾਮਾਂ ਮੰਡੀ, 22 ਨਵੰਬਰ (ਤਰਸੇਮ ਸਿੰਗਲਾ)- ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਕੌਂਸਲਰ ਸੁਖਵੰਤ ਸਿੰਘ ਕਾਲਾ ਪੁੱਤਰ ਗੰਗਾ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪਾਏ ਗਏ। ਇਸ ਦੌਰਾਨ ਸ਼੍ਰੀ ਅਕਾਲ ਸਹਾਇ ਕੀਰਤਨੀ ਜਥਾ ਸਿੰਘਪੁਰਾ, ਹਰਿਆਣਾ ਵਲੋਂ ਰਸਭਿੰਨਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਦਿਆਂ ਨਿਹਾਲ ਕੀਤਾ ਗਿਆ।
ਕ
ਕੌਂਸਲਰ ਅਤੇ ਬਲਾਕ ਪ੍ਰਧਾਨ ਸੁਖਵੰਤ ਸਿੰਘ ਕਾਲਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ।
23-11-2026
ਰਾਮਾਂ ਮੰਡੀ, 22 ਨਵੰਬਰ (ਤਰਸੇਮ ਸਿੰਗਲਾ)- ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਕੌਂਸਲਰ ਸੁਖਵੰਤ ਸਿੰਘ ਕਾਲਾ ਪੁੱਤਰ ਗੰਗਾ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪਾਏ ਗਏ। ਇਸ ਦੌਰਾਨ ਸ਼੍ਰੀ ਅਕਾਲ ਸਹਾਇ ਕੀਰਤਨੀ ਜਥਾ ਸਿੰਘਪੁਰਾ, ਹਰਿਆਣਾ ਵਲੋਂ ਰਸਭਿੰਨਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਦਿਆਂ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਰਾਮਾਂ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਅਤੇ ਜਨਰਲ ਸਕੱਤਰ ਅਮਰਜੀਤ ਸਿੰਘ ਘੁਲਿਆਣੀ ਵਲੋਂ ਗੰਗਾ ਸਿੰਘ ਦੇ ਸਮੁੱਚੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਗੁਰਮੀਤ ਸਿੰਘ ਤਿਲੋਕੇ ਵਾਲਿਆਂ ਨੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਆਯੋਜਨ ਲਈ ਗੰਗਾ ਸਿੰਘ ਦੇ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣੀ ਮਿਹਨਤ ਦੀ ਕਮਾਈ ਵਿਚੋਂ ਦਸਵੰਧ ਕੱਢ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਵਾਲਿਆਂ ਉੱਪਰ ਹਮੇਸ਼ਾ ਗੁਰੂ ਸਾਹਿਬ ਦੀ ਮਿਹਰ ਬਣੀ ਰਹਿੰਦੀ ਹੈ। ਉਨ੍ਹਾਂ ਗੁਰਬਾਣੀ ਦੀ ਪੰਕਤੀ ‘ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਾਨੂੰ ਉਸ ਵਾਹਿਗੁਰੂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ, ਜਿਸ ਨੇ ਸਾਨੂੰ ਸਭ ਕੁਝ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਇਹ ਇਲਾਕੇ ਲਈ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਗੰਗਾ ਸਿੰਘ ਦਾ ਸਮੁੱਚਾ ਪਰਿਵਾਰ ਗੁਰਬਾਣੀ ਅਤੇ ਗੁਰੂ ਘਰ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਸੰਤ ਕ੍ਰਿਸ਼ਨਾ ਨੰਦ ਦੂਨੇ ਵਾਲੇ, ਸੰਤ ਗੁਰਮੀਤ ਸਿੰਘ ਤਿਲੋਕੇ ਵਾਲੇ, ਸੰਤ ਭਰਪੂਰ ਦਾਸ ਮਲਕਾਣਾ, ਸੰਤ ਰਾਮ ਸੁਖਦਰਸ਼ਨ ਦਾਸ ਤੰਗਰਾਲੀ ਵਾਲੇ, ਬਾਬਾ ਦਰਸ਼ਨ ਸਿੰਘ ਦਾਦੂ ਵਾਲੇ, ਹਲਕਾ ਵਿਧਾਇਕਾ ਅਤੇ ਕੈਬਨਿਟ ਰੈਂਕ ਪ੍ਰੋ. ਬਲਜਿੰਦਰ ਕੌਰ, ਨਗਰ ਕੌਂਸਲ ਪ੍ਰਧਾਨ ਰੁਚਿਕਾ ਗੋਇਲ, ਬੰਟੀ ਗਰਗ, ਵਿਜੇਪਾਲ ਸੀਨੀਅਰ ਮੀਤ ਪ੍ਰਧਾਨ ਅਤੇ ਕੌਂਸਲਰ, ਬਲਜਿੰਦਰ ਸਿੰਘ ਮੀਤ ਪ੍ਰਧਾਨ, ਕੌਂਸਲਰ ਅਸ਼ੋਕ ਗੋਇਲ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਸਮੂਹ ਕੌਂਸਲਰ, ਰਵਨੀਤ ਸਿੰਘ ਪੁਲਿਸ ਚੌਕੀ ਇੰਚਾਰਜ ਸੀਂਗੋ, ਦਰਸ਼ਨ ਸਿੰਘ ਸਿੱਧੂ ਸਾਬਕਾ ਚੇਅਰਮੈਨ ਪਸਵਕ, ਗੁਰਚੇਤ ਸਿੰਘ ਸਿੱਧੂ ਕਲੱਬ ਪ੍ਰਧਾਨ, ਤੇਲੂ ਰਾਮ ਲਹਿਰੀ ਐਮ.ਸੀ., ਸੂਰਜ ਮਹੇਸ਼ਵਰੀ, ਗੋਲਡੀ ਮਹੇਸ਼ਵਰੀ, ਗੁਰਜੀਤ ਸਿੰਘ ਸਾਬਕਾ ਸਰਪੰਚ ਸੇਖੂ, ਵਿਜੇ ਧੂੜੀਆ, ਅਮਰਜੀਤ ਅਸੀਜਾ, ਸੋਮਾ ਸਿੰਘ ਟੇਲਰ, ਬਾਬਾ ਕਰਮਜੀਤ ਸਿੰਘ ਹੈੱਡ ਗ੍ਰੰਥੀ ਅਤੇ ਗੋਲਡੀ ਬਾਂਸਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਕੌਂਸਲਰ ਸੁਖਵੰਤ ਸਿੰਘ ਕਾਲਾ ਨੇ ਹਾਜ਼ਰ ਰਾਜਨੀਤਕ ਨੇਤਾਵਾਂ, ਮੁਹਤਬਰਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।