22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਨਾਲ ਪੰਜਾਬ ਦੇ ਹਾਲਾਤ ਮੁੜ ਬਦਲਣਗੇ-ਗਗਨਦੀਪ ਗਰੇਵਾਲ

ਭਗਤਾ ਭਾਈਕਾ, 22 ਨਵੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਬਣਨ ਨਾਲ ਪੰਜਾਬ ਦੇ ਹਾਲਾਤ ਮੁੜ ਸੁਧਰਨਗੇ ਅਤੇ ਸੂਬਾ ਵਿਕਾਸ ਦੀਆਂ ਲੀਹਾਂ ’ਤੇ ਅੱਗੇ ਵਧੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈਕਾ ਨੇ ਕੀਤਾ।

ਅਜੀਤ ਡੈਸਕ 23-11-2026
ਭਗਤਾ ਭਾਈਕਾ, 22 ਨਵੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਬਣਨ ਨਾਲ ਪੰਜਾਬ ਦੇ ਹਾਲਾਤ ਮੁੜ ਸੁਧਰਨਗੇ ਅਤੇ ਸੂਬਾ ਵਿਕਾਸ ਦੀਆਂ ਲੀਹਾਂ ’ਤੇ ਅੱਗੇ ਵਧੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈਕਾ ਨੇ ਕੀਤਾ। ਸ: ਗਰੇਵਾਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ’ਤੇ ਦਿਲੋਂਮੁਬਾਰਕਬਾਦ ਦਿੰਦੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਸੜਕਾਂ, ਪੁਲਾਂ, ਬੁਨਿਆਦੀ ਢਾਂਚੇ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਹੋਏ ਸਨ, ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼ ਹਨ ਅਤੇ ਪੰਜਾਬ ਦੇ ਲੋਕ ਮੁੜ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਸੂਬੇ ਦੀ ਤਰੱਕੀ, ਨੌਜਵਾਨਾਂ ਦੇ ਰੁਜ਼ਗਾਰ ਅਤੇ ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰੇ । ਗਰੇਵਾਲ ਨੇ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਦੌਰਾਨ ਵਿਧਾਨ ਸਭਾ ਹਲ ਕਾ ਰਾਮਪੁਰਾ ਫੂਲ ਵਿੱਚ ਸ੍ਰੋਮਣੀ ਅਕਾਲੀ ਦਲ (ਬ) ਦੇ ਸਿਕੰਦਰ ਸਿੰਘ ਮਲੂਕਾ ਦੀ ਲੋਕਾਂ ਵਿੱਚ ਮਜ਼ਬੂਤ ਪਕੜ ਅਤੇ ਪਾਰਟੀ ਵਰਕਰਾਂ ਦੀ ਸਰਗਰਮੀ ਕਾਰਨ ਉਨ੍ਹਾਂ ਦੀ ਜਿੱਤ ਪੱਕੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਉਣ ਵਾਲੀਆਂ ਚੋਣਾਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਦਰਜ ਕਰੇਗਾ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਯੁਵਕ ਭਲਾਈ ਕਲੱਬ ਕੋਟਸ਼ਮੀਰ ਨੂੰ ਐਪਲੀਕੇਸ਼ਨ ਨੰਬਰ ਅਲਾਟ ਕਰਨ ਦੀ ਮੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਮੁਲਾਜ਼ਮ ਵਿੰਗ ਦੇ ਸਾਬਕਾ ਸੂਬਾ ਸਕੱਤਰ ਡਾ. ਨਿਰਭੈ ਸਿੰਘ ਕਰਾੜਵਾਲਾ ਜਲਦੀ ਫੜਨਗੇ ਕਿਸੇ ਹੋਰ ਸਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।