ਔਰਤ ਸਮੇਤ ਦੋ ਜਣਿਆਂ ਨੂੰ ਸਹਾਰਾ ਸੰਸਥਾ ਵਲੋਂ ਹਸਪਤਾਲ ਦਾਖ਼ਲ ਕਰਵਾਇਆ
ਬਠਿੰਡਾ, 24 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਬੱਸ ਸਟੈਂਡ ਦੇ ਗੇਟ ’ਤੇ ਖੜ੍ਹੀ ਇਕ ਔਰਤ ਬੱਸ ਸਟੈਂਡ ਦੇ ਅੰਦਰੋਂ ਆ ਰਹੀ ਇਕ ਬੱਸ ਦੀ ਫੇਟ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਜੱਗਾ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚਿਆ।
ਅਜੀਤ ਡੈਸਕ
25-11-2026