25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਹਿਲਾ ਪੁਲਿਸ ਕਾਂਸਟੇਬਲ ਨਾਲ ਕੁੱਟਮਾਰ ਦੇ ਮਾਮਲੇ ਵਿਚ 3 ਔਰਤਾਂ ਅਤੇ ਪਤੀ ਸਮੇਤ ਅੱਠ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੁਝ ਨਾਮਾਲੂਮ ਵਿਅਕਤੀਆਂ ਨੂੰ ਵੀ ਕੀਤਾ ਸ਼ਾਮਿਲ

ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)-ਮਹਿਲਾ ਪੁਲਿਸ ਕਾਂਸਟੇਬਲ ਨਾਲ ਉਸ ਦੇ ਸਹੁਰਾ ਪਰਿਵਾਰ ਵਲੋਂ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪੀੜ੍ਹਤਾਂ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਸਮੇਤ ਅੱਠ ਵਿਅਕਤੀਆਂ ਅਤੇ ਕੁਝ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦਰਜ ਕੀਤੇ ਗਏ ਮੁਲਜ਼ਮਾਂ ਵਿਚ ਤਿੰਨ ਔਰਤਾਂ ਵੀ ਸ਼ਾਮਲ ਹਨ।

ਅਜੀਤ ਡੈਸਕ 25-11-2026
ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)-ਮਹਿਲਾ ਪੁਲਿਸ ਕਾਂਸਟੇਬਲ ਨਾਲ ਉਸ ਦੇ ਸਹੁਰਾ ਪਰਿਵਾਰ ਵਲੋਂ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪੀੜ੍ਹਤਾਂ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਸਮੇਤ ਅੱਠ ਵਿਅਕਤੀਆਂ ਅਤੇ ਕੁਝ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦਰਜ ਕੀਤੇ ਗਏ ਮੁਲਜ਼ਮਾਂ ਵਿਚ ਤਿੰਨ ਔਰਤਾਂ ਵੀ ਸ਼ਾਮਲ ਹਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਕਥਿਤ ਮੁਲਜ਼ਮਾਂ ਵਜੋਂ ਮਨਪ੍ਰੀਤ ਸਿੰਘ (ਪੀੜਤਾ ਦਾ ਪਤੀ), ਗੁਰਪ੍ਰੀਤ ਸਿੰਘ, ਰਾਜਪ੍ਰੀਤ ਕੌਰ ਵਾਸੀ ਬਠਿੰਡਾ, ਹਰਪ੍ਰੀਤ ਕੌਰ ਵਾਸੀ ਜਲੰਧਰ, ਗਗਨ, ਪੱਪੂ, ਪਰਵਿੰਦਰ ਸਿੰਘ ਵਾਸੀ ਬਠਿੰਡਾ ਅਤੇ ਗੁਰਸੰਤਪ੍ਰੀਤ ਸਿੰਘ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਕੁਝ ਨਾਮਾਲੂਮ ਵਿਅਕਤੀਆਂ ਨੂੰ ਵੀ ਮਾਮਲੇ ਵਿਚ ਸ਼ਾਮਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਕਾਂਸਟੇਬਲ ਵਲੋਂ ਆਪਣੇ ਸਹੁਰਾ ਪਰਿਵਾਰ ਦੇ ਮੈਂਬਰਾਂ ’ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਗਏ ਸਨ। ਇਸ ਸਬੰਧੀ ਪੁਲਿਸ ਨੇ ਪੀੜਤਾ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਅਤੇ ਉਸ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ। ਮਾਮਲੇ ਵਿਚ ਅੱਠ ਵਿਅਕਤੀਆਂ ਨੂੰ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਪੁਲਿਸ ਵਲੋਂ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਨਾਮਜ਼ਦ ਵਿਅਕਤੀਆਂ ਗ੍ਰਿਫ਼ਤਾਰੀ ਅਜੇ ਬਾਕੀ ਹੈ ਲੱਗੇ ਦੋਸ਼ਾਂ ਦੀ ਅਦਾਲਤ ਵਿਚ ਪੁਸ਼ਟੀ ਹੋਣੀ ਵੀ ਬਾਕੀ ਹੈ।
ਪਿਛਲੀ ਖ਼ਬਰ ਬਹਿਮਣ ਦੀਵਾਨਾ ਰਜਵਾਹਾ ’ ਚ ਪਾੜ ਪੈਣ ਕਾਰਨ ਚੁੱਘੇ ਕਲਾਂ ਦੇ ਕਿਸਾਨਾਂ ਦੀ 100 ਏਕੜ ਕਣਕ ਦੀ ਫ਼ਸਲ ਪਾਣੀ ਵਿਚ ਡੁੱਬੀ ਅਗਲੀ ਖ਼ਬਰ ਨੌਜਵਾਨ ਕਾਂਗਰਸੀ ਆਗੂ ਐਡਵੋਕੇਟ ਜੱਸ ਬੱਜੋਆਣਾ ਵਲੋਂ ਹਲਕਾ ਰਾਮਪੁਰਾ ਫੂਲ ਅੰਦਰ ਵਿਸ਼ਾਲ ਇਨਸਾਫ਼ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।