ਭਾਜਪਾ ਨਾਲ ਗੱਠਜੋੜ ਉਪਰੰਤ ਪਹਿਲੀ ਵਾਰ ਸੁਖਬੀਰ ਅੱਜ ਭੁੱਚੋ ਵਿਖੇ ਪਹੁੰਚਣਗੇ
ਭੁੱਚੋ ਮੰਡੀ, 24 ਨਵੰਬਰ (ਪਰਵਿੰਦਰ ਸਿੰਘ ਜੌੜਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਚੋਣਾਵੀਂ ਗੱਠਜੋੜ ਹੋਣ ਉਪਰੰਤ ਭਲਕੇ 25 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਭੁੱਚੋ ਮੰਡੀ ਵਿਖੇ ਪਹੁੰਚਣਗੇ। ਇੱਥੇ ਉਹ ਦੁਪਹਿਰ 2 ਵਜੇ ਦਾਣਾ ਮੰਡੀ ਦੇ ਚੱਕਾਂ ਵਾਲੇ ਪਲਾਟ ਵਿਖੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣਨਗੇ।
ਜ
ਜਗਸੀਰ ਸਿੰਘ ਜੱਗਾ ਕਲਿਆਣ ਅਤੇ ਡਾ: ਦਲਜੀਤ ਸਿੰਘ ਗੁਰੂ।
25-11-2026
ਭੁੱਚੋ ਮੰਡੀ, 24 ਨਵੰਬਰ (ਪਰਵਿੰਦਰ ਸਿੰਘ ਜੌੜਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਚੋਣਾਵੀਂ ਗੱਠਜੋੜ ਹੋਣ ਉਪਰੰਤ ਭਲਕੇ 25 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਭੁੱਚੋ ਮੰਡੀ ਵਿਖੇ ਪਹੁੰਚਣਗੇ। ਇੱਥੇ ਉਹ ਦੁਪਹਿਰ 2 ਵਜੇ ਦਾਣਾ ਮੰਡੀ ਦੇ ਚੱਕਾਂ ਵਾਲੇ ਪਲਾਟ ਵਿਖੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣਨਗੇ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ (ਦਿਹਾਤੀ) ਪ੍ਰਧਾਨ ਜਗਸੀਰ ਸਿੰਘ ਕਲਿਆਣ ਨੇ ‘ਅਜੀਤ’ ਨੂੰ ਦੱਸਿਆ ਕਿ ਸ. ਬਾਦਲ ਵਪਾਰ ਮੰਡਲ ਦੇ ਵੱਖ-ਵੱਖ ਨੁਮਾਇੰਦਿਆਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਇਨ੍ਹਾਂ ਮੁਸ਼ਕਿਲਾਂ ਦਾ ਹੱਲ ਕੱਢਿਆ ਜਾਵੇਗਾ ਅਤੇ ਵਪਾਰੀ ਵਰਗ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਭੁੱਚੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਲਾਨੇ ਉਮੀਦਵਾਰ ਡਾ. ਦਲਜੀਤ ਸਿੰਘ ਗੁਰੂ ਅਤੇ ਸਥਾਨਕ ਕੌਂਸਲਰ ਨਰਦੀਪ ਗਰਗ ਵੀ ਮੌਜੂਦ ਸਨ।