ਆਪ ਦੀ ‘ ਖੁਸ਼ਹਾਲ ਪੰਜਾਬ ਮਹਾਂਰੈਲੀ ’ ਲਈ ਹਲਕਾ ਭੁੱਚੋ ਮੰਡੀ ਤੋਂ ਉੱਠੇਗਾ ਵੱਡਾ ਜਨਸੈਲਾਬ – ਐਡਵੋਕੇਟ ਲੇਖਪ੍ਰੀਤ ਸਿੰਘ 45 ਤੋਂ 50 ਬੱਸਾਂ ਅਤੇ 100 ਤੋਂ 150 ਗੱਡੀਆਂ ਦੇ ਕਾਫ਼ਲੇ ਨਾਲ ਹੋਵਾਂਗੇ ਸ਼ਾਮਿਲ
ਭੁੱਚੋ ਮੰਡੀ, 24 ਨਵੰਬਰ (ਬਿੱਕਰ ਸਿੰਘ ਸਿੱਧੂ) ਹਲਕਾ ਭੁੱਚੋ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰ ਐਡਵੋਕੇਟ ਲੇਖਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਆਮ ਆਦਮੀ ਪਾਰਟੀ ਦੀ ‘ਖੁਸ਼ਹਾਲ ਪੰਜਾਬ ਮਹਾਂਰੈਲੀ’ ਵਿਚ ਹਲਕਾ ਭੁੱਚੋ ਮੰਡੀ ਦੀ ਸ਼ਮੂਲੀਅਤ ਅਤੇ ਲੋਕਾਂ ਦਾ ਜੋਸ਼ ਦੇਖਣਯੋਗ ਹੋਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕੇ ਵਿਚੋਂ ਤਕਰੀਬਨ 45 ਤੋਂ 50 ਬੱਸਾਂ ਅਤੇ 100 ਤੋਂ 150 ਗੱਡੀਆਂ ਦਾ ਵਿਸ਼ਾਲ ਕਾਫ਼ਲਾ ਮਹਾਂਰੈਲੀ ਵਿਚ ਸ਼ਮੂਲੀਅਤ ਕਰੇਗਾ।
ਭੁੱਚੋ ਮੰਡੀ, 24 ਨਵੰਬਰ (ਬਿੱਕਰ ਸਿੰਘ ਸਿੱਧੂ) ਹਲਕਾ ਭੁੱਚੋ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰ ਐਡਵੋਕੇਟ ਲੇਖਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਆਮ ਆਦਮੀ ਪਾਰਟੀ ਦੀ ‘ਖੁਸ਼ਹਾਲ ਪੰਜਾਬ ਮਹਾਂਰੈਲੀ’ ਵਿਚ ਹਲਕਾ ਭੁੱਚੋ ਮੰਡੀ ਦੀ ਸ਼ਮੂਲੀਅਤ ਅਤੇ ਲੋਕਾਂ ਦਾ ਜੋਸ਼ ਦੇਖਣਯੋਗ ਹੋਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕੇ ਵਿਚੋਂ ਤਕਰੀਬਨ 45 ਤੋਂ 50 ਬੱਸਾਂ ਅਤੇ 100 ਤੋਂ 150 ਗੱਡੀਆਂ ਦਾ ਵਿਸ਼ਾਲ ਕਾਫ਼ਲਾ ਮਹਾਂਰੈਲੀ ਵਿਚ ਸ਼ਮੂਲੀਅਤ ਕਰੇਗਾ। ਇਹ ਲੋਕਾਂ ਦੇ ਪਾਰਟੀ ਪ੍ਰਤੀ ਵੱਧ ਰਹੇ ਵਿਸ਼ਵਾਸ ਅਤੇ ਜ਼ਮੀਨੀ ਪੱਧਰ ’ਤੇ ਬਣ ਰਹੀ ਮਜ਼ਬੂਤ ਸੰਗਠਨਾਤਮਕ ਤਾਕਤ ਦਾ ਪ੍ਰਗਟਾਵਾ ਹੋਵੇਗਾ। ਐਡਵੋਕੇਟ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਹਲਕਾ ਭੁੱਚੋ ਮੰਡੀ ਵਿਚ ਦਿਨ-ਰਾਤ ਕੀਤੀ ਜਾ ਰਹੀ ਮਿਹਨਤ ਦਾ ਨਤੀਜਾ 26 ਨਵੰਬਰ ਨੂੰ ਮੋਗਾ ਦੀ ਧਰਤੀ ’ਤੇ ਸਪੱਸ਼ਟ ਦਿਖਾਈ ਦੇਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਪ੍ਰਤੀ ਵਧ ਰਿਹਾ ਉਤਸ਼ਾਹ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਹੁਣ ਬਦਲਾਅ ਅਤੇ ਵਿਕਾਸ ਦੀ ਰਾਜਨੀਤੀ ਨੂੰ ਹੋਰ ਮਜ਼ਬੂਤੀ ਦੇਣਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਭੁੱਚੋ ਮੰਡੀ ਅੰਦਰ ਸਿਆਸੀ ਮੁਕਾਬਲਾ ਬੇਹੱਦ ਦਿਲਚਸਪ ਹੋਵੇਗਾ। ਆਮ ਆਦਮੀ ਪਾਰਟੀ ਦੀ ਵਧ ਰਹੀ ਸਰਗਰਮੀ ਨੇ ਵਿਰੋਧੀ ਪਾਰਟੀਆਂ ਦੀਆਂ ਸਿਆਸੀ ਗਣਿਤਾਂ ਨੂੰ ਵੀ ਨਵੇਂ ਸਿਰੇ ਤੋਂ ਸੋਚਣ ਲਈ ਮਜਬੂਰ ਕਰ ਦਿੱਤਾ ਹੈ। 26 ਨਵੰਬਰ ਦੀ ਮੋਗਾ ਮਹਾਂਰੈਲੀ ਰੈਲੀ ਵਿਚ ਸ਼ਮੂਲੀਅਤ, ਹਲਕਾ ਭੁੱਚੋ ਮੰਡੀ ਵਿਚ ਪਾਰਟੀ ਦੀ ਵਧ ਰਹੀ ਤਾਕਤ, ਵਰਕਰਾਂ ਦੇ ਹੌਸਲੇ ਅਤੇ ਲੋਕਾਂ ਦੇ ਭਰੋਸੇ ਦਾ ਵੱਡਾ ਪ੍ਰਦਰਸ਼ਨ ਹੋਵੇਗੀ।