24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਠਾੜੂ ਮਕੈਨੀਕਲ ਵਰਕਸ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ ਮਲੂਕਾ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਭਗਤਾ ਭਾਈਕਾ, 24 ਨਬੰਬਰ (ਸੁਖਪਾਲ ਸਿੰਘ ਸੋਨੀ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਜੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਠਾੜੂ ਮਕੈਨੀਕਲ ਵਰਕਸ ਭਗਤਾ ਭਾਈਕਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਹਰਨੇਕ ਸਿੰਘ ਮਠਾੜੂ ਦਾ ਸਨਮਾਨ ਕਰਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਉਨ੍ਹਾਂ ਨਾਲ ਜਥੇਦਾਰ ਫੁੰਮਣ ਸਿੰਘ, ਗੁਰਤੇਜ ਸਿੰਘ ਚਾਨੀ, ਨਿਰਮਲ ਸਿੰਘ ਧੀਮਾਨ। ਤਸਵੀਰ: ਸੁਖਪਾਲ ਸਿੰਘ 25-11-2026
ਭਗਤਾ ਭਾਈਕਾ, 24 ਨਬੰਬਰ (ਸੁਖਪਾਲ ਸਿੰਘ ਸੋਨੀ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਜੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਠਾੜੂ ਮਕੈਨੀਕਲ ਵਰਕਸ ਭਗਤਾ ਭਾਈਕਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਮਠਾੜੂ ਪਰਿਵਾਰ ਵੱਲੋਂ ਪ੍ਰਭਾਤ ਫੇਰੀ ਦਾ ਭਰਵਾ ਸਵਾਗਤ ਕੀਤਾ ਗਿਆ। ਇਸ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸ. ਮਲੂਕਾ ਨੇ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਹਿਮਾਂ ਭਰਮਾ ਦੇ ਸਖਤ ਖਿਲਾਫ਼ ਸਨ ਅਤੇ ਉਨ੍ਹਾਂ ਨੇ ਸਮਾਜ ਨੂੰ ਜਾਗਰੂਕ ਕਰਨ ਲਈ ਅਹਿਮ ਯਤਨ ਕੀਤੇ। ਮਲੂਕਾ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਦੇਸ਼ ਤੇ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਬਾਬਾ ਵਿਸ਼ਵਕਰਮਾ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹਰਨੇਕ ਸਿੰਘ ਮਠਾੜੂ ਅਤੇ ਪ੍ਰਭਾਤ ਫੇਰੀ ਵਿਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ 15 ਮਹਿਲਾਵਾਂ ਦਾ ਸਨਮਾਨ ਕੀਤਾ। ਇਸ ਉਪਰੰਤ ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਧੀਮਾਨ ਅਤੇ ਸੀਨੀਅਰ ਆਗੂ ਰਛਪਾਲ ਸਿੰਘ ਨਿੱਕਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀਆਂ ਗਈਆਂ ਪ੍ਰਭਾਤ ਫੇਰੀਆਂ ਦੀ ਸਫਲਤਾ ਲਈ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਗਿਆਨੀ ਸਿਕੰਦਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਅਤੇ ਢਾਡੀ ਬਲਵਿੰਦਰ ਸਿੰਘ ਭਗਤਾ ਨੇ ਸ੍ਰੀ ਗੁਰੂ ਗੁਰੂ ਨਾਨਕ ਦੇਵ ਜੀ ਜੀਵਨ ਸਬੰਧੀ ਚਾਨਣਾ ਪਾਉਂਦੇ ਉਨ੍ਹਾਂ ਦੇ ਜੀਵਨ ਸਬੰਧੀ ਕਵਿਤਾ ਪੇਸ਼ ਕਰਤੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮੇਂ ਜਥੇਦਾਰ ਫੁੰਮਣ ਸਿੰਘ ਭਗਤਾ ਮੈਂਬਰ ਸ਼੍ਰੋਮਣੀ ਕਮੇਟੀ ਭਗਤਾ, ਜਗਸੀਰ ਸਿੰਘ ਪੰਨੂੰ ਪ੍ਰਧਾਨ ਨਗਰ ਪੰਚਾਇਤ ਭਗਤਾ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਬੂਟਾ ਸਿੰਘ ਸਿੱਧੂ ਸਾਬਕਾ ਪ੍ਰਧਾਨ, ਗੁਰਤੇਜਸਿੰਘ ਚਾਨੀ, ਜਗਮੋਹਨ ਲਾਲ ਗਰਗ, ਸੁਖਜਿੰਦਰ ਸਿੰਘ ਖਾਨਦਾਨ, ਗੁਰਬਿੰਦਰ ਸਿੰਘ ਭਗਤਾ ਆਗੂ ਭਾਜਪਾ, ਬਿੰਦਰ ਸਿੰਘ ਭਾਈਕੇ, ਆਤਮਾ ਸਿੰਘ ਮਹਿਲ, ਸੁਖਮੰਦਰ ਸਿੰਘ ਮੰਦਰੀ, ਮਨਵੀਰ ਸਿੰਘ, ਸਿਕੰਦਰ ਸਿੰਘ ਮਹਿਲ, ਮੇਜਰ ਸਿੰਘ ਮਹਿਲ, ਬੂਟਾ ਸਿੰਘ ਚੱਕੀਵਾਲੇ, ਸੁਰਿੰਦਰ ਭੁੱਟੋ, ਨਿਰਮਲ ਸਿੰਘ ਧੰਮੂ, ਚਰਨਜੀਤ ਸਿੰਘ ਵਿਰਦੀ, ਜੀਤਸਿੰਘ ਖੂਹ ਵਾਲੇ ਆਦਿ ਹਾਜਰ ਸਨ।
ਪਿਛਲੀ ਖ਼ਬਰ ਡਾਇਰੈਕਟਰ ਜਨਗਣਨਾ ਵਿਭਾਗ ਪੰਜਾਬ ਵਲੋਂ ਆਪਣੇ ਮਾਤਾ ਜੀ ਦੀ ਕਰਵਾਈ ਗਈ ਸਵੈ - ਗਣਨਾ ਅਗਲੀ ਖ਼ਬਰ ਗੁਰਪੁਰਬ ਮੌਕੇ ਭੁੱਚੋ ਮੰਡੀ ਵਿਚ ਸਜਾਇਆ ਵਿਸ਼ਾਲ ਨਗਰ ਕੀਰਤਨ , ਵੱਡੀ ਗਿਣਤੀ ਵਿਚ ਸੰਗਤ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।